ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

Spread the love
ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼ ਤਹਿਤ ਜਿਲ੍ਹਾ ਸ਼੍ਰੀ ਮੁਕਤਸ ਸਾਹਿਬ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਅੱਜ ਮਲੋਟ ਦੀ ਦਾਣਾ ਮੰਡੀ ਵਿੱਚ ਭਰਵੀਂ ਰੋਸ ਰੈਲੀ ਕੀਤੀ ਗਈ ਅਤੇ ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਿਮਿਟ ਕਾਲਜ ਵਿਖੇ ਸਥਿਤ ਦਫ਼ਤਰ ਦਾ ਘਿਰਾਓ ਵੀ ਕੀਤਾ ਗਿਆ। ਇਸ ਮੌਕੇ ਕਰਮਚਾਰੀਆ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕਰਮਚਾਰੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ, ਜਿਨ੍ਹਾਂ ਵਿੱਚੋਂ ਜਿੱਥੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਤੋਂ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਾ ਸੀ, ਪ੍ਰੰਤੂ ਸਰਕਾਰ ਬਣਨ ਦੇ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮੁੱਚੇ ਕਰਮਚਾਰੀ ਵਰਗ ਅਤੇ ਪੈਨਸ਼ਨਰ ਵਰਗ ਵਿੱਚ ਭਰਵਾਂ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਕਰਮਚਾਰੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਫ਼ਤਵਾ ਦਿੱਤਾ ਗਿਆ ਸੀ ਅਤੇ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਉਪਰੰਤ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਪਹਿਲੀ ਵਾਰ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਸੀ, ਪ੍ਰੰਤੂ ਜਿੱਥੇ ਹੁਣ ਸਰਕਾਰ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਮੁੱਕਰ ਰਹੀ ਹੈ, ਉੱਥੇ ਹੀ ਨਿੱਤ ਰੋਜ਼ ਨਵੇਂ ਮੁਲਾਜ਼ਮ ਮਾਰੂ ਪੱਤਰ ਜਾਰੀ ਕਰਕੇ ਆਪਣਾ ਕਰਮਚਾਰੀ ਵਿਰੋਧੀ ਚਿਹਰਾ ਦਿਖਾ ਰਹੀ ਹੈ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਇੱਕ ਰਵੱਈਏ ਦੇ ਖਿਲਾਫ਼ ਹੁਣ ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਇੱਕ ਝੰਡੇ ਹੇਠ ਇਕੱਠੀਆਂ ਹੋ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਆਪਣਾ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਹੁਣ ਮਿੱਥੇ ਗਏ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 17 ਜੂਨ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਵੱਲ ਕੂਚ ਕਰਨਗੇ। ਇਸ ਰੈਲੀ ਵਿੱਚ ਪੈਨਸ਼ਨਰ ਵਰਗ ਦੇ ਸਾਥੀਆਂ ਵੱਲੋਂ ਭਰਵੀਂ ਸਮੂਲੀਅਤ ਕੀਤੀ ਜਾਵੇਗੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂਆਂ ਹਰਜੀਤ ਸਿੰਘ ਬਲਦੇਵ ਸਿੰਘ ਸਾਹੀਵਾਲ ਵਿਕਰਮਜੀਤ ਸਿੰਘ ਡਾਕਟਰ ਅਮਨਦੀਪ ਸਿੰਘ ਜੀਵਨ ਵਧਾਈ ਰਾਮਜੀਤ ਸਿੰਘ ਰਕੇਸ਼ ਕੁਮਾਰ ਜੈਨ ਮਹਾਂਵੀਰ ਸ਼ਰਮਾ ਭੁਪਿੰਦਰ ਸਿੰਘ ਬਿੱਟੂ ਬਿਕਰ ਸਿੰਘ ਨੱਥਾ ਸਿੰਘ ਗੁਰਮੀਤ ਸਿੰਘ ਹੁੰਦਲ ਰਣਜੀਤ ਸਿੰਘ ਦਰਸ਼ਨ ਸਿੰਘ ਕਪੂਰ ਰਜਿੰਦਰ ਸਿੰਘ ਬੱਲੂਆਣਾ ਸੁਰਿੰਦਰ ਕੁਮਾਰ ਸ਼ਰਮਾ ਅਮਰਜੀਤ ਸ਼ਰਮਾ ਹਰਦੇਵ ਸਿੰਘ ਕੁਲਬੀਰ ਸਿੰਘ ਪਿ੍ੰ ਜਸਵੰਤ ਸਿੰਘ ਬਸੰਤ ਸਿੰਘ ਅਮਰਜੀਤ ਪਾਲ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਸਟੇਜ ਦਾ ਸੰਚਾਲਨ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਪਰਮਜੀਤ ਸਿੰਘ ਨੇ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *