ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਵੱਖ ਸਿਹਤ ਸੰਸਥਾਵਾਂ ਦੀ ਕੀਤੀ ਅਚਨਚੇਤ ਚੈਕਿੰਗ

Spread the love

ਅੰਮ੍ਰਿਤਸਰ 4 ਅਪ੍ਰੈਲ(ਦਿਨੇਸ਼ ਸੋਨੀ ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ  ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ, ਇਸ ਚੈਕਿੰਗ ਦੌਰਾਨ ਉਹਨਾਂ ਵੱਲੋਂ ਆਯੁਸ਼ਮਾਨ ਆਰੋਗਯਾ ਕੇਂਦਰ ਜੇਠੂਵਾਲ, ਪ੍ਰਾਇਮਰੀ ਹੈਲਥ ਸੈਂਟਰ ਕੱਥੂਨੰਗਲ ਅਤੇ ਕਮਿਊਨਿਟੀ ਹੈਲਥ ਸੈਂਟਰ ਮਜੀਠਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਹਨਾਂ ਵੱਲੋਂ ਸਟਾਫ ਦੀ ਹਾਜ਼ਰੀ, ਹਸਪਤਾਲ ਵਿੱਚ ਦਾਖਲ ਮਰੀਜ਼, ਐਮਰਜੈਸੀ ਵਿਭਾਗ, ਜੱਚਾ ਬੱਚਾ ਵਿਭਾਗ, ਓਪੀਡੀ, ਲੈਬ, ਲੇਬਰ ਰੂਮ ਅਤੇ ਆਪਰੇਸ਼ਨ ਥੀਏਟਰ ਵਿੱਚ ਜਾਂਚ ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਮੈਡੀਸਨ ਸਟੋਰ ਵਿੱਚ ਜਾ ਕੇ ਦਵਾਈਆਂ ਦਾ ਸਟਾਕ ਚੈੱਕ ਕੀਤਾ ਗਿਆ। ਇਸ ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ ਸਤਨਾਮ ਸਿੰਘ ਗਿੱਲ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *