ਸਿਵਲ ਸਰਜਨ ਨੇ ਮਾਂ ਅਤੇ ਨਵਜਨਮੇ ਬੱਚੇ ਦੀ ਸਿਹਤ ਸੰਬੰਧੀ ਨਰਸਿੰਗ ਵਿਦਿਆਰਥਣਾਂ ਨੂੰ ਦਿੱਤੇ ਮਹੱਤਵਪੂਰਨ ਸੁਝਾਅ

Spread the love

ਫ਼ਗਵਾੜਾ 7 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)  ਵਿਸ਼ਵ ਸਿਹਤ ਦਿਵਸ”ਮੌਕੇ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ.ਗੁਰਮੀਤ ਲਾਲ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਕਿਸੇ ਵਿਅਕਤੀ ਦੇ ਜੀਵਨ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਉਸਦੀ ਸਿਹਤ ਹੈ, ਜੋ ਉਸਦੇ ਜੀਵਨ ਦੀ ਗੁਣਵੱਤਾ ਨੂੰ ਨਿਰਧਾਰਤ ਕਰਦੀ ਹੈ। ਇਸਦੇ ਮੱਦੇਨਜਰ ਹੀ ਸਿਹਤ ਵਿਭਾਗ ਵੱਲੋਂ“ਵਿਸ਼ਵ ਸਿਹਤ ਦਿਵਸ” ਹਰ ਸਾਲ 7 ਅਪ੍ਰੈਲ ਨੂੰ ਲੋਕਾਂ ਨੂੰ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਪ੍ਰਤਿ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮਨਾਇਆ ਜਾਂਦਾ ਹੈ। ਸਿਵਲ ਸਰਜਨ ਜਲੰਧਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ “ਵਿਸ਼ਵ ਸਿਹਤ ਦਿਵਸ”ਹਰ ਸਾਲ ਇੱਕ ਵਿਲੱਖਣ ਥੀਮ ਤਹਿਤ ਮਨਾਇਆ ਜਾਂਦਾ ਹੈ। ਇਸ ਸਾਲ ਇਸ ਦਿਵਸ ਨੂੰ “ਮੈਟਰਨਲ ਐਂਡ ਨਿਊ ਬੋਰਨ ਹੈਲਥ (ਮਾਂ ਅਤੇ ਨਵਜਨਮੇ ਬੱਚੇ ਦੀ ਸਿਹਤ)” ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਵੀ ਆਪਣੀ ਸਿਹਤ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਆਪਣਾ ਐਂਟੀਨੇਟਲ ਚੈਕਅਪ ਅਤੇ ਸੰਤੁਲਿਤ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਜੱਚਾ-ਬੱਚਾ ਮੌਤ ਦਰ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਹੋ ਰਹੀਆਂ ਨਵਜਨਮੇ ਬੱਚਿਆਂ ਦੀ ਮੌਤਾਂ ਵਿੱਚੋਂ ਜ਼ਿਆਦਾਤਰ ਮੌਤਾਂ ਨੂੰ ਸਹੀ ਸਿਹਤ ਸੰਭਾਲ ਨਾਲ ਰੋਕਿਆ ਜਾ ਸਕਦਾ ਹੈ। ਇਸ ਲਈ ਜਰੂਰੀ ਹੈ ਕਿ ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸ਼ਡਿਊਲ ਅਨੁਸਾਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਜੋ ਬੱਚੇ ਅੰਦਰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ।ਸਿਵਲ ਸਰਜਨ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਵੀ ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ ਅਤੇ ਬੀਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਾਧਾਨੀਆਂ ਬਾਰੇ ਜਾਣੂ ਕਰਵਾਉਣਾ ਹੈ ਉਨ੍ਹਾਂ ਕਿਹਾ ਕਿ ਯੋਗ ਅਤੇ ਕਸਰਤ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆ ਤੋਂ ਬਚ ਸਕਦੇ ਹਾਂ। ਸਾਨੂੰ ਜੰਕ ਫੂਡ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਿਹਤ ਉੱਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *