ਕਪੂਰਥਲਾ, 18 ਅਗਸਤ (ਕੌੜਾ )- ਸਿੱਖਿਆ ਵਿਭਾਗ ਵਿੱਚ ਨਿਭਾਈਆਂ ਗਈਆਂ ਅਹਿਮ ਸੇਵਾਵਾਂ ਬਦਲੇ ਜਿਲ੍ਹਾ ਪੱਧਰ ਤੇ ਹੋਏ ਸਮਾਗਮ ਦੌਰਾਨ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਲੜੀ ਦੇ ਤਹਿਤ ਸਿੱਖਿਆ ਬਲਾਕ ਮਸੀਤਾਂ ਤੇ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ -1 ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਜਿਸ ਦੇ ਤਹਿਤ ਗੁਰਪ੍ਰੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਮੰਗੂਪੁਰ ਨੂੰ ਬਤੌਰ ਬੀ ਆਰ ਸੀ ਸਿੱਖਿਆ ਬਲਾਕ ਮਸੀਤਾਂ ਵਿੱਚ ਵਿਦਿਆ ਦੇ ਗੁਣਵੱਤਾ ਪੱਧਰ ਵਿੱਚ ਨਿਭਾਈਆਂ ਅਹਿਮ ਸੇਵਾਵਾਂ ਤੇ ਵੱਖ ਵੱਖ ਸਕੂਲਾਂ ਤੇ ਅਧਿਆਪਕਾਂ ਨੂੰ ਸੈਮੀਨਾਰ ਦੌਰਾਨ ਸਿਖਾਏ ਅਧਿਆਪਨ ਦੀਆਂ ਸਿਖਾਈਆਂ ਵੱਖ-ਵੱਖ ਗਤੀਵਿਧੀਆਂ, ਮਨਜਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਦੰਦੂਪੁਰ ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਨਿਭਾਈਆਂ ਅਹਿਮ ਸੇਵਾਵਾਂ, ਬਰਿੰਦਰ ਸਿੰਘ ਮਾਨ ਸਰਕਾਰੀ ਪ੍ਰਾਇਮਰੀ ਸਕੂਲ ਮਹੁੱਬਲੀਪੁਰ ਨੂੰ ਬਤੌਰ ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿਖੇ ਜਾ ਕੇ ਵਿਸ਼ੇਸ਼ ਟ੍ਰੇਨਿੰਗ ਪ੍ਰਾਪਤ ਕਰ ਜਿਲੇ ਤੇ ਵੱਖ ਵੱਖ ਅਧਿਆਪਕਾਂ ਦੇ ਸੈਮੀਨਾਰਾਂ ਵਿੱਚ ਬਤੌਰ ਰਿਸੋਰਸ ਪਰਸਨ ਨਿਭਾਈਆਂ ਸੇਵਾਵਾਂ ਦੇ ਬਦਲੇ, ਰੇਸ਼ਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੂਜੋ ਕਾਲੀਆ ਨੂੰ ਅਧਿਆਪਨ ਸੇਵਾ ਵਿੱਚ ਪਾਏ ਅਹਿਮ ਯੋਗਦਾਨ ਦੇ ਬਦਲੇ ਵਿਸ਼ੇਸ਼ ਪ੍ਰਸੰਸ਼ਾ ਪੱਤਰ ਦੇ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਵਿਸ਼ੇਸ਼ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਮਿਲਣ ਤੇ ਉਕਤ ਅਧਿਆਪਕਾਂ ਨੂੰ ਜ਼ਿਲਾ ਸਿੱਖਿਆ ਅਧਿਕਾਰੀ ਸ੍ਰੀਮਤੀ ਮਮਤਾ ਬਜਾਜ ਉਪਜਲਾ ਸਿੱਖਿਆ ਅਧਿਕਾਰੀ ਬਲਵਿੰਦਰ ਸਿੰਘ ਬੱਟੂ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਤੇ ਵੱਖ ਵੱਖ ਅਧਿਆਪਕਾਂ ਨੇ ਮੁਬਾਰਕਬਾਦ ਦਿੱਤੀ