ਸੁਪਰੀਮ ਕੋਰਟ ਵੱਲੋਂ ਵਿਦਿਆਰਥੀਆਂ ਦੇ ਮੁੱਦੇ ਤੇ ਸੁਣਵਾਈ ਤੋਂ ਇਨਕਾਰ ਕਰਨਾ ਅਤਿ ਦੁਖਦਾਈ,ਅਦਾਲਤਾਂ ਵੀ ਕੇਂਦਰ ਦੇ ਇਸ਼ਾਰੇ ਤੇ ਚੱਲ ਰਹੀਆਂ :ਸੁਰਜੀਤ ਸਿੰਘ ਦੋਭਾਲੀ, ਗੁਰਚਰਨ ਸਿੰਘ ਉੱਦਲਣੀ 

Spread the love
ਬਲਾਚੌਰ 26ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )- ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਰਾਸ਼ਟਰੀ ਰਾਜਧਾਨੀ ਵਿਖੇ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਵਿਦਿਆਰਥੀਆਂ ਤੇ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਹਮਲੇ ਅਤੇ ਵਧੀਕੀਆਂ ਦੇ ਮੁੱਦੇ ਤੇ ਸੁਪਰੀਮ ਕੋਰਟ ਵੱਲੋਂ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰਨ ਤੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ  ਸੀਨੀਅਰ ਆਗੂ ਸੁਰਜੀਤ ਸਿੰਘ ਦੋਭਾਲੀ (ਸਟੇਟ ਡੈਲੀਗੇਟ) ਅਤੇ ਆਪ ਸੀਨੀਅਰ ਆਗੂ ਠੇਕੇਦਾਰ ਗੁਰਚਰਨ ਸਿੰਘ ਉੱਦਲਣੀ ਸੀਨੀਅਰ ਆਗੂ (ਪੁਨਰ ਸੁਰਜੀਤ) ਨੇ ਗੰਭੀਰ ਚਿੰਤਾ ਅਤੇ ਰੋਸ ਦਾ ਪ੍ਰਗਟਾਵਾ ਕੀਤਾ । ਪੇਪਰ ਲੀਕ ਵਿਰੁੱਧ ਅਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਪੁਲਿਸ ਗੁੰਡਾਗਰਦੀ ਬਾਰੇ ਪਟੀਸ਼ਨ ਤੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਇਹ ਕਹਿਣਾ ਕਿ ‘ਸਾਡਾ ਅਤੇ ਆਪਣਾ ਸਮਾਂ ਬਰਬਾਦ ਨਾ ਕਰੋ’ ਅਤੇ ‘ਸਾਡੇ ਕੋਲ ਵੀਡੀਓ ਦੇਖਣ ਦਾ ਸਮਾਂ ਨਹੀਂ ਹੈ ਅਤਿ ਹੀ ਮੰਦਭਾਗਾ ਅਤੇ ਗੈਰ-ਵਾਜਬ ਹੈ।ਉਨ੍ਹਾਂ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜੱਜ ਵੱਲੋਂ ਇਸ ਅਹਿਮ ਮੁੱਦੇ ਤੇ ਸੁਣਵਾਈ ਨਾ ਕਰਨ ਤੋਂ ਹੁਣ ਇਹ ਜ਼ਾਹਿਰ ਹੋ ਗਿਆ ਹੈ ਕਿ ਸੁਪਰੀਮ ਕੋਰਟ ਦੇ ਜੱਜ ਵੀ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੰਤਰ ਮੰਤਰ ਤੇ ਕਿੱਡਾ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਕੁਝ ਵਿਦਿਆਰਥੀਆਂ ਦੀ ਮੌਤ ਵੀ ਹੋ ਗਈ, ਪਰ ਸੁਪਰੀਮ ਕੋਰਟ ਦਾ ਜੱਜ ਇਸ ਤਰ੍ਹਾਂ ਬੈਠ ਗਿਆ ਜਿਵੇਂ ਬਿੱਲੀ ਨੂੰ ਦੇਖ ਕੇ ਕਬੂਤਰ ਅੱਖਾਂ ਮੀਟ ਲੈਂਦਾ ਹੈ। ਪਹਿਲਾਂ ਦਿੱਲੀ ਹਾਈ ਕੋਰਟ ਨੇ ‘ਅਦਾਲਤ ਨੂੰ ਇਸ ਵਿੱਚ ਨਾ ਘਸੀਟੋ ਕਹਿ ਕੇ ਪੱਲਾ ਝਾੜਿਆ ਅਤੇ ਹੁਣ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਸਾਫ਼ ਨਾਂਹ ਕਰ ਦਿੱਤੀ। ਜੇਕਰ ਦੇਸ਼ ਵਿੱਚ ਜਿੱਥੋਂ ਨਿਆਂ ਮਿਲਣਾ ਹੈ, ਉਸ ਅਦਾਲਤ ਅਤੇ ਜੱਜ ਦੇ ਹੀ ਹੱਥ ਖੜ੍ਹੇ ਹੋ ਜਾਣ ਜਾਂ ਨਿਆਂ ਦੇ ਦਰਵਾਜ਼ੇ ਬੰਦ ਹੋ ਜਾਣ ਤਾਂ ਫਿਰ ਦੇਸ਼ ਦਾ ਰੱਬ ਹੀ ਰਾਖਾ ਹੈ। ਇਨ੍ਹਾਂ ਰਵੱਈਆਂ ਤੋਂ ਸਾਫ਼ ਹੁੰਦਾ ਹੈ ਕਿ ਹਾਈ ਕੋਰਟ, ਸੁਪਰੀਮ ਕੋਰਟ ਅਤੇ ਲੋਅਰ ਕੋਰਟਾਂ ਸਭਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਈਆਂ ਹਨ।ਇਹਨਾਂ ਆਗੂਆਂ ਵਲੋਂ ਤਿੱਖੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਰਤ ਵਿੱਚ ਇਨਸਾਫ਼ ਦਾ ਇਹੋ ਹਾਲ ਰਿਹਾ ਤਾਂ ਦੇਸ਼ ਵਿੱਚ ਨੇਪਾਲ ਵਰਗੇ ਹਾਲਾਤ ਬਣਨ ਤੋਂ ਫਿਰ ਕੋਈ ਨਹੀਂ ਰੋਕ ਸਕੇਗਾ, ਕਿਉਂਕਿ ਲੋਕਾਂ ਦਾ ਅਦਾਲਤਾਂ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜੰਤਰ-ਮੰਤਰ ਤੇ ਧਰਨੇ ਚ ਬੈਠੇ ਇਨ੍ਹਾਂ ਦੁਖੀ ਵਿਦਿਆਰਥੀਆਂ ਵਿੱਚ ਕਿਸੇ ਵੀ ਵੱਡੇ ਅਫ਼ਸਰ, ਰਾਜਨੇਤਾ, ਐੱਮ.ਪੀ., ਐੱਮ.ਐੱਲ. ਏ. ਜਾਂ ਮੰਤਰੀ ਦਾ ਬੱਚਾ ਨਹੀਂ ਹੈ, ਕਿਉਂਕਿ ਇਨ੍ਹਾਂ ਸਿਆਸਤਦਾਨਾਂ ਅਤੇ ਅਫ਼ਸਰਾਂ ਨੇ ਆਪਣੇ ਬੱਚੇ ਪਹਿਲਾਂ ਹੀ ਵਿਦੇਸ਼ਾਂ ਵਿੱਚ ਸੈੱਟ ਕੀਤੇ ਹੋਏ ਹਨ। ਇੱਥੇ ਤਾਂ ਸਿਰਫ਼ ਆਮ ਅਤੇ ਗਰੀਬ ਘਰਾਂ ਦੇ ਬੱਚੇ ਆਪਣੇ ਹੱਕਾਂ ਲਈ ਲਾਠੀਆਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਮੁੱਦੇ ਤੇ ਸੁਪਰੀਮ ਕੋਰਟ ਦੇ ਜੱਜ ਵੱਲੋਂ ਇਹ ਗੱਲ ਕਹਿਣੀ ਕਿ ਮੇਰੇ ਕੋਲ ਟਾਈਮ ਨਹੀਂ ਹੈ, ਮੇਰਾ ਵਕਤ ਖਰਾਬ ਨਾ ਕਰੋ ਬਿਲਕੁਲ ਵੀ ਵਾਜਬ ਨਹੀਂ ਹੈ ਅਤੇ ਅਜਿਹੀ ਬਿਆਨਬਾਜ਼ੀ ਅਦਾਲਤਾਂ ਦੀ ਭਰੋਸੇਯੋਗਤਾ ਤੇ ਵੱਡਾ ਸਵਾਲੀਆ ਨਿਸ਼ਾਨ ਲਗਾਉਂਦੀ ਹੈ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *