ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

Spread the love
ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ ਕਥਿਤ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਸਥਾਨਕ ਲੋਕਾਂ ਨੇ ਗੰਭੀਰ ਚਿੰਤਾ ਜਤਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਕਬਜ਼ੇ ਕਈ ਵਾਰ ਹਟਾਏ ਜਾਣ ਦੇ ਬਾਵਜੂਦ ਕੁਝ ਹੀ ਸਮੇਂ ਬਾਅਦ ਮੁੜ ਕਾਇਮ ਹੋ ਜਾਂਦੇ ਹਨ, ਜਿਸ ਕਾਰਨ ਪ੍ਰਸ਼ਾਸਨ ਦੀ ਕਾਰਵਾਈ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਸਥਾਨਕ ਵਸਨੀਕਾਂ ਦੇ ਅਨੁਸਾਰ ਇੱਥੇ ਲੰਬੇ ਸਮੇਂ ਤੋਂ ਵੱਡੀ ਗਿਣਤੀ ਵਿੱਚ ਪ੍ਰਵਾਸੀ ਪਰਿਵਾਰ ਰਹਿ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਝੁੱਗੀਆਂ ਦੇ ਆਲੇ-ਦੁਆਲੇ ਕੂੜਾ-ਕਰਕਟ, ਪਲਾਸਟਿਕ ਅਤੇ ਹੋਰ ਗੰਦਗੀ ਸੁੱਟੀ ਜਾਂਦੀ ਹੈ, ਜਿਸ ਨਾਲ ਸੂਏ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ। ਲੋਕਾਂ ਨੇ ਇਹ ਵੀ ਕਿਹਾ ਕਿ ਨਹਿਰੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਕਈ ਵਾਰ ਗੰਦਗੀ ਨਾ ਫੈਲਾਉਣ ਲਈ ਸਮਝਾਇਆ ਗਿਆ, ਪਰ ਹਾਲਾਤ ਵਿੱਚ ਕੋਈ ਖਾਸ ਸੁਧਾਰ ਨਹੀਂ ਆਇਆ। ਇਸ ਤੋਂ ਇਲਾਵਾ, ਜਿੱਥੇ ਇਹ ਝੁੱਗੀਆਂ ਬਣੀਆਂ ਹੋਈਆਂ ਹਨ, ਉੱਥੇ ਜੰਗਲਾਤ ਵਿਭਾਗ ਵੱਲੋਂ ਲਗਾਏ ਗਏ ਬੂਟਿਆਂ ਨੂੰ ਵੀ ਨੁਕਸਾਨ ਪਹੁੰਚਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਸਰਕਾਰੀ ਜ਼ਮੀਨ ‘ਤੇ ਕਬਜ਼ੇ ਕਾਰਨ ਨਾ ਸਿਰਫ਼ ਹਰੇ-ਭਰੇ ਪੌਦਿਆਂ ਦੀ ਸੰਭਾਲ ਪ੍ਰਭਾਵਿਤ ਹੋ ਰਹੀ ਹੈ, ਸਗੋਂ ਸੂਏ ਦੇ ਕਿਨਾਰੇ ਦੀ ਸਫ਼ਾਈ ਅਤੇ ਕੁਦਰਤੀ ਵਾਤਾਵਰਣ ਵੀ ਖ਼ਤਰੇ ਵਿੱਚ ਪੈ ਰਿਹਾ ਹੈ। ਇਸ ਸਬੰਧੀ ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਬੋਹੜ ਸਿੰਘ ਨੇ ਦੱਸਿਆ ਕਿ ਕਬਜ਼ਾਧਾਰੀਆਂ ਨੂੰ ਪਹਿਲਾਂ ਵੀ ਦੋ ਵਾਰ ਹਟਾਇਆ ਗਿਆ ਸੀ, ਪਰ ਉਹ ਮੁੜ ਆ ਕੇ ਬੈਠ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਇਰੀਗੇਸ਼ਨ ਵਿਭਾਗ ਦੀ ਹੈ ਅਤੇ ਉਹ ਖ਼ੁਦ ਮੌਕੇ ਦਾ ਦੌਰਾ ਕਰਕੇ ਲੋੜੀਂਦੀ ਕਾਰਵਾਈ ਕਰਨਗੇ। ਉੱਥੇ ਹੀ ਇਰੀਗੇਸ਼ਨ ਵਿਭਾਗ ਦੇ ਜੂਨੀਅਰ ਇੰਜੀਨੀਅਰ ਮਾਨਵ ਜਿੰਦਲ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਦੋ ਵਾਰ ਕਬਜ਼ੇ ਹਟਾਏ ਜਾ ਚੁੱਕੇ ਹਨ, ਪਰ ਕਬਜ਼ਾਧਾਰੀ ਮੁੜ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਗਲੇ ਇੱਕ-ਦੋ ਦਿਨਾਂ ਵਿੱਚ ਦੁਬਾਰਾ ਕਾਰਵਾਈ ਕੀਤੀ ਜਾਵੇਗੀ। ਵੈਰੀਫਿਕੇਸ਼ਨ ਜਾਂ ਪੁਲਿਸ ਨੂੰ ਸ਼ਿਕਾਇਤ ਕਰਨ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਆਪਣੇ ਐਸ.ਡੀ.ਓ. ਨਾਲ ਵਿਚਾਰ ਕਰਕੇ ਆਉਣ ਵਾਲੇ ਦਿਨਾਂ ਵਿੱਚ ਉਚਿਤ ਫ਼ੈਸਲਾ ਲਿਆ ਜਾਵੇਗਾ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਇਰੀਗੇਸ਼ਨ ਅਤੇ ਜੰਗਲਾਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇ, ਸੂਏ ਦੀ ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਯਕੀਨੀ ਬਣਾਈ ਜਾਵੇ ਅਤੇ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਇਰੀਗੇਸ਼ਨ ਅਤੇ ਜੰਗਲਾਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇ, ਸੂਏ ਦੀ ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਯਕੀਨੀ ਬਣਾਈ ਜਾਵੇ, ਬੂਟਿਆਂ ਦੀ ਰੱਖਿਆ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ।
  • Related Posts

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    ਮਾਤਾ ਗੁਰਾਂ ਦੇਵੀ ਪਨੇਸਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਜਿਹਨਾਂ ਦਾ ਅੱਜ ਬਲਾਚੌਰ ਗਹੂੰਣ ਰੋਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ 

    Spread the love

    Spread the love ਬਲਾਚੌਰ 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਕੈਮਿਸਟ ਐਸੋਸੀਸ਼ੇੲਨ ਦੇ ਪ੍ਰਧਾਨ ਡਾ ਐਸ ਕੇ ਪਨੇਸਰ ਦੀ ਸਤਿਕਾਰ ਯੋਗ ਮਾਤਾ ਗੁਰਾਂ ਦੇਵੀ ਪਨੇਸਰ ਪਤਨੀ ਸਵਃ ਡਾ…

    Leave a Reply

    Your email address will not be published. Required fields are marked *