ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣਿਆ ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ 

Spread the love
 ਵਾਜ਼ਬ ਫ਼ੀਸ ਤੇ ਅੰਗਰੇਜ਼ੀ ਮੀਡੀਅਮ ‘ਚ ਮਿਆਰੀ ਸਿੱਖਿਆ ਬਣੀ ਖਿੱਚ ਦਾ ਕੇਂਦਰ
 ਨਿਹਾਲ ਸਿੰਘ ਵਾਲਾ, 27 ਮਾਰਚ ( ਪ ਪ)–ਸਾਢੇ ਚਾਰ ਦਹਾਕਿਆਂ ਤੋਂ ਸਿੱਖ਼ਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਹੀ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣ ਚੁੱਕਿਆ ਹੈ। ਇਸ ਦਾ ਮੁੱਖ ਕਾਰਨ ਹੈ ਕਿ ਵਾਜ਼ਬ ਫ਼ੀਸ ਉਪਰ ਅੰਗਰੇਜ਼ੀ ਮੀਡੀਅਮ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਨੈਤਿਕ ਸਿੱਖਿਆ ਅਤੇ ਚੰਗੇ ਸੰਸਕਾਰਾਂ ਦੇ ਸੰਚਾਰ ਸਦਕਾ ਬੱਚਿਆਂ ਨੂੰ ਚੰਗੇ ਨਾਗਰਿਕ ਵਜੋਂ ਸਿਰਜਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਸਕੂਲ ਵਿੱਚ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਸਟਰੀਮਾਂ ਦੀ ਵਧੀਆ ਪੜ੍ਹਾਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਚੰਗੀ ਸਿੱਖਿਆ ਤੇ ਸੰਸਕਾਰਾਂ ਦੇ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਭਵਿੱਖ ਦੇ ਚੰਗੇ ਰੁਜ਼ਗਾਰ ਦੇ ਮੌਕਿਆਂ ਲਈ ਤਿਆਰ ਕੀਤਾ ਜਾ ਰਿਹਾ ਹੈ। ਸਦਾਚਾਰਕ ਗੁਣ, ਆਤਮ ਵਿਸ਼ਵਾਸ ਅਤੇ ਗੌਰਵਮਈ ਵਿਰਾਸਤ ਨਾਲ ਜੋੜਣ ਸਦਕਾ ਇੱਥੋਂ ਸਿੱਖਿਆ ਹਾਸਿਲ ਕਰਨ ਵਾਲੇ ਵਿਦਿਆਰਥੀ ਭਵਿੱਖ ਦੀਆਂ ਚੁਣੌਤੀਆਂ ਨਾਲ ਜੂਝਣ ਦੇ ਸਮਰੱਥ ਬਣਦੇ ਹਨ। ਸਰੀਰਕ, ਮਾਨਸਿਕ ਤੇ ਬੌਧਿਕ ਵਿਕਾਸ ਰਾਹੀਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੰਸਥਾ ਪੂਰੀ ਤਰ੍ਹਾਂ ਵਚਨਬੱਧ ਹੈ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸੁਚੱਜੀ ਰਹਿਨੁਮਾਈ ਸਦਕਾ ਸਕੂਲ ਦਾ ਸਮੁੱਚਾ ਕਾਬਲ, ਸੁਹਿਰਦ ਤੇ ਮਿਹਨਤੀ ਸਟਾਫ ਬੱਚਿਆਂ ਨੂੰ ਤਰਾਸਣ ਲਈ ਆਪਣੀ ਪੂਰੀ ਵਾਹ ਲਗਾ ਰਿਹਾ ਹੈ। ਸ਼ਾਨਦਾਰ ਨਤੀਜੇ ਅਤੇ ਬੋਰਡ ਪ੍ਰੀਖ਼ਿਆਵਾਂ ਵਿੱਚ ਹਾਸਿਲ ਕੀਤੀਆਂ ਮੈਰਿਟਾਂ ਅਦਾਰੇ ਦੀ ਮਾਣਮੱਤੀ ਕਾਰਗੁਜ਼ਾਰੀ ਦਾ ਪ੍ਰਮਾਣ ਪੇਸ਼ ਕਰਦੀਆਂ ਹਨ। ਇਵੇਂ ਖੇਡਾਂ ਵਿੱਚ ਸਟੇਟ ਅਤੇ ਨੈਸ਼ਨਲ ਪੱਧਰ ਤੱਕ ਦੀਆਂ ਪ੍ਰਾਪਤੀਆਂ ਸੰਸਥਾ ਦਾ ਮਾਣ ਬਣ ਚੁੱਕੀਆਂ ਹਨ। ਅਜਿਹੀਆਂ ਫਖ਼ਰਯੋਗ ਪ੍ਰਾਪਤੀਆਂ ਸਦਕਾ ਸਕੂਲ ਨੂੰ ਦੋ ਵਾਰ ਫੈਪ ਨੈਸ਼ਨਲ ਅਵਾਰਡ ਮਿਲ ਚੁੱਕੇ ਹਨ। ਸਕੂਲ ਦੇ ਪ੍ਰਬੰਧਕਾਂ, ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਅਤੇ ਅੱਧੀ ਦਰਜਨ ਅਧਿਆਪਕਾਂ ਨੂੰ ਵੱਕਾਰੀ ਸੰਸਥਾਵਾਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਬੈਸਟ ਅਵਾਰਡ ਮਿਲ ਚੁੱਕੇ ਹਨ। ਸੰਸਥਾ ਦਾ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਸਰਵੋਤਮ ਯੂਨਿਟ ਦਾ ਰਾਜ ਪੱਧਰੀ ਅਵਾਰਡ ਰੂਪੀ ਸਨਮਾਨ ਹਾਸਿਲ ਕਰ ਚੁੱਕਿਆ ਹੈ। ਇਸ ਤਰ੍ਹਾਂ ਸਕੂਲ ਦੀਆਂ ਵੱਖ ਵੱਖ ਖ਼ੇਤਰਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਦੀ ਬਹੁਤ ਲੰਬੀ ਲੜੀ ਹੈ। ਇਥੋਂ ਸਿੱਖਿਆ ਗ੍ਰਹਿਣ ਕਰ ਚੁੱਕੇ ਅਣਗਿਣਤ ਹੋਣਹਾਰ ਨੌਜਵਾਨ ਦੇਸ਼-ਵਿਦੇਸ਼ ਵਿੱਚ ਸਨਮਾਨ ਯੋਗ ਰੁਤਬਿਆਂ ਤੇ ਸੇਵਾ ਨਿਭਾਉਣ ਸਦਕਾ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮਿਆਰੀ ਸਿੱਖਿਆ ਸੰਸਥਾ ਦਾ ਮਿਸ਼ਨ ਅਤੇ ਵਿਜਨ ਹੈ ਤਾਂ ਕਿ ਅਜੋਕੇ ਗਲੋਬਲ ਯੁੱਗ ਵਿੱਚ ਸਾਡੇ ਬੱਚੇ ਸੰਸਥਾ, ਮਾਪਿਆਂ ਅਤੇ ਰਾਸ਼ਟਰ ਦਾ ਨਾਂਅ ਰੌਸ਼ਨ ਕਰਦੇ ਰਹਿਣ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *