ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼

Spread the love

ਪੱਤਰਕਾਰਾਂ ਦੀਆਂ ਮੰਗਾਂ ਬਾਰੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ।

ਫਿਰੋਜ਼ਪੁਰ 26 ਜੁਲਾਈ (ਅਸ਼ੋਕ ਭਾਰਦਵਾਜ )=ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼ ਹੈ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਮਤੇ ਰਾਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਸਾਰੇ ਪੱਤਰਕਾਰਾਂ ਸਮੇਤ ਡੈਸਕ ਸਟਾਫ਼ ਲਈ ਪੈਨਸ਼ਨ ਸਕੀਮ, ਮੁਫ਼ਤ ਬੱਸ ਸਫ਼ਰ, 10 ਲੱਖ ਰੁਪਏ ਦਾ ਸਿਹਤ ਬੀਮਾ ਯੋਜਨਾ, ਪੱਤਰਕਾਰਾਂ ਲਈ ਵਿਸ਼ੇਸ਼ ਸਹਾਇਤਾ ਫ਼ੰਡ, ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਨੂੰ ਰਿਹਾਇਸ਼ ਅਤੇ ਗ਼ਲਾਡਾ, ਪੁੱਡਾ ਸਮੇਤ ਹੋਰ ਸਰਕਾਰੀ ਸਕੀਮਾਂ ਤਹਿਤ ਪੱਤਰਕਾਰਾਂ ਲਈ ਰਿਹਾਇਸ਼ੀ ਪਲਾਟਾਂ ਵਿੱਚ ਰਾਖਵਾਂਕਰਨ ਤੋਂ ਇਲਾਵਾ ਹੋਰ ਮੰਗਾਂ ਬਾਰੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਗਸਤ ਮਹੀਨੇ ਵਿੱਚ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਬੱਧਨੀ ਕਲਾਂ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਨਤਕ ਫ਼ੰਡ ਸਹਾਰੇ ਸਰਕਾਰੀ ਇਸ਼ਤਿਹਾਰਾਂ ਨੂੰ ਹਥਿਆਰ ਵਜੋਂ ਵਰਤਣ ਦੀ ਨੀਤੀ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਯੂਨੀਅਨ ਦੇ ਸੂਬਾਈ ਸਕੱਤਰ ਜਨਰਲ ਸੰਤੋਖ ਗਿੱਲ ਅਨੁਸਾਰ ਜਥੇਬੰਦੀ ਦੇ 13 ਸਾਲ ਪੂਰੇ ਹੋਣ ਮੌਕੇ ਅਕਤੂਬਰ ਵਿੱਚ ਲੁਧਿਆਣਾ ਦੇ ਮੁੱਲਾਂਪੁਰ-ਦਾਖਾ ਕਸਬੇ ਵਿੱਚ ਸੂਬਾ ਪੱਧਰੀ ਸਮਾਗਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਵੱਲੋਂ ਸਰਬਸੰਮਤੀ ਨਾਲ ਪਾਸ ਮਤੇ ਰਾਹੀ ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਦਿੱਲੀ ਵਿੱਚ ਵਿਦਿਆਰਥੀ ਅੰਦੋਲਨ ਦੌਰਾਨ ਬੇਰਹਿਮੀ ਨਾਲ ਕੀਤੇ ਪੁਲੀਸ ਤਸ਼ੱਦਦ ਦੀ ਜ਼ੋਰਦਾਰ ਨਿੰਦਾ ਕਰਦਿਆਂ ਰਾਏਕੋਟ ਦੇ ਪੱਤਰਕਾਰ ਆਤਮਾ ਸਿੰਘ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜੰਤਰ-ਮੰਤਰ ‘ਤੇ ਵਿਦਿਆਰਥੀ ਅੰਦੋਲਨ ਦੌਰਾਨ ਪੱਤਰਕਾਰਾਂ ਉਪਰ ਹੋਏ ਹਮਲਿਆਂ ਉਪਰ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਗਸੀਰ ਸਿੰਘ ਸੰਧੂ ਨੂੰ ਸੰਗਰੂਰ, ਬੀਰਪਾਲ ਭਗਤਾ, ਸੁਖਨੈਬ ਸਿੱਧੂ ਨੂੰ ਮਾਨਸਾ ਅਤੇ ਗੁਰਤੇਜ ਸਿੰਘ ਸਿੱਧੂ ਨੂੰ ਫ਼ਰੀਦਕੋਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਸਮੇਤ ਵਿੱਛੜ ਗਏ ਹੋਰ ਪੱਤਰਕਾਰਾਂ ਅਤੇ ਸਹਿਯੋਗੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਦੱਸਿਆ ਕਿ 8-9 ਅਗਸਤ ਨੂੰ ਬੰਗਲੌਰ ਵਿੱਚ ਹੋਣ ਵਾਲੀ ਇੰਡੀਅਨ ਜਰਨਲਿਸਟ ਯੂਨੀਅਨ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਦੇਸ਼ ਦੇ ਪੱਤਰਕਾਰਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਚਰਚਾ ਕਰਕੇ ਕੌਮੀ ਪੱਧਰ ‘ਤੇ ਸੰਘਰਸ਼ ਸ਼ੁਰੂ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ। ਮੋਗਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਮਨੋਜ ਭੱਲਾ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਮੱਲੇਆਣਾ ਦੀ ਅਗਵਾਈ ਵਿੱਚ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਸਨਮਾਨ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *