ਸੇਵੇਵਾਲਾ ਨਾਲ ਮੁਲਾਕਾਤ ‘ਚ ਸੈਣੀ ਨੇ ਦਿੱਤਾ ਸੰਗਠਨ ਮਜ਼ਬੂਤੀ ਦਾ ਸੰਦੇਸ਼  “ਸਮਰਪਿਤ ਵਰਕਰ ਹੀ ਭਾਜਪਾ ਦੀ ਅਸਲ ਤਾਕਤ, ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਬਣਾਓ” : ਨਾਇਬ ਸਿੰਘ ਸੈਣੀ 

Spread the love
ਜੈਤੋ, 2 ਅਗਸਤ (ਮਨਜੀਤ ਸਿੰਘ ਢੱਲਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਜ਼ਿਲ੍ਹਾ ਫ਼ਰੀਦਕੋਟ ਦੌਰੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਮੋਰਚਾ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪਾਰਟੀ ਦੇ ਸੰਗਠਨਾਤਮਕ ਵਿਸਥਾਰ, ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਆਪਣੇ ਹਰ ਸਮਰਪਿਤ ਵਰਕਰ ਦੇ ਯੋਗਦਾਨ ਦਾ ਸਤਿਕਾਰ ਕਰਦੀ ਹੈ ਅਤੇ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚਕਾਰ ਰਹਿ ਕੇ ਬੂਥ ਪੱਧਰ ਤੱਕ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਲੋਕ ਸੇਵਾ, ਅਨੁਸ਼ਾਸਨ ਅਤੇ ਸੰਗਠਨਾਤਮਕ ਏਕਤਾ ਦੇ ਆਧਾਰ ‘ਤੇ ਹੀ ਪਾਰਟੀ ਜਨਤਾ ਦਾ ਵਿਸ਼ਵਾਸ ਹੋਰ ਮਜ਼ਬੂਤ ਕਰ ਸਕਦੀ ਹੈ।ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਮੁੱਖ ਮੰਤਰੀ ਸੈਣੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਜੈਤੋ ਹਲਕੇ ਸਮੇਤ ਪੂਰੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਰਣਵੀਰ ਸਿੰਘ ਸੇਵੇਵਾਲਾ, ਜਤਿੰਦਰ ਸਿੰਘ ਰੰਧਾਵਾ, ਲਖਵਿੰਦਰ ਸਿੰਘ ਰੰਧਾਵਾ ਸਮੇਤ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

 

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *