ਸੈਂਟ ਪੀਟਰ ਕੌਂਨਵੇਂਟ ਸਕੂਲ ਦੀ ਡਾਇਰੈਕਟਰ ਰਣਜੀਤ ਸੰਧੂ ਸਨਮਾਨਿਤ

Spread the love
ਅੰਮ੍ਰਿਤਸਰ 8 ਸਿਤੰਬਰ (ਮਨਜੀਤ ਸਿੰਘ ਸ਼ੇਰਗਿੱਲ )  ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ (ਰਜਿ) ਅੰਮ੍ਰਿਤਸਰ ਵੱਲੋਂ ਅਧਿਆਪਕ ਦਿਵਸ ਮੌਕੇ ਸੈਂਟ ਪੀਟਰ ਕੌਂਨਵੇਂਟ ਸਕੂਲ ਨਰੈਣਗੜ (ਛੇਹਰਟਾ) ਵਿਖ਼ੇ ਕਰਵਾਏ ਗਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਰਣਜੀਤ ਸੰਧੂ ਨੂੰ ਅਧਿਆਪਕ ਵਰਗ ਅਤੇ ਸਮਾਜ ਦੀ ਭਲਾਈ ਲਈ ਨਿਭਾਈਆਂ ਗਈਆਂ ਸ਼ਾਨਦਰ ਸੇਵਾਵਾਂ ਪ੍ਰਦਾਨ ਕਰਨ ਬਦਲੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ I ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਸ਼੍ਰੀਮਤੀ ਸੰਧੂ ਨੇ ਆਪਣੇ ਲੰਮੇ ਅਧਿਆਪਨ ਜੀਵਨ ਦੌਰਾਨ ਸਿੱਖਿਆ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰੱਖਿਆ,ਸਗੋਂ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਅਨੁਸ਼ਾਸਨ,ਮਾਨਵਤਾ, ਜ਼ਿੰਮੇਵਾਰੀ ਅਤੇ ਸਮਾਜ ਪ੍ਰਤੀ ਆਪਣੀ ਭੂਮਿਕਾ ਨਿਭਾਉਣ ਦੀ ਭਾਵਨਾ ਪੈਦਾ ਕਰਨ ਲਈ ਨਿਰੰਤਰ ਯਤਨ ਕੀਤੇ ਹਨ ਅਤੇ ਵੱਖ-ਵੱਖ ਸਮਾਜਿਕ  ਯੋਗਦਾਨ ਪਾਉਣ ਸਦਕਾ  ਸਨਮਾਨ ਚਿੰਨ੍ਹ,ਸਨਮਾਨ ਪੱਤਰ ਅਤੇ ਦੁਸ਼ਾਲਾ ਭੇਟ ਕਰਕੇ ਉਨ੍ਹਾਂ ਦੀਆਂ ਲੰਮੀ ਅਤੇ ਨਿਰਸਵਾਰਥ ਸੇਵਾਵਾਂ ਪ੍ਰਤੀ ਧੰਨਵਾਦ ਅਤੇ ਸਤਿਕਾਰ ਪ੍ਰਗਟ ਕੀਤਾ ਗਿਆ। ਸੰਸਥਾ ਵੱਲੋਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਸਿੱਖਿਆ,ਖੇਡਾਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਦੀ ਕਾਮਨਾ ਕੀਤੀ ਗਈ। ਮੈਡਮ ਰਣਜੀਤ ਕੌਰ ਸੰਧੂ ਨੇ ਸੰਸਥਾ ਅਤੇ ਸਮੂਹ ਅਹੁਦੇਦਾਰਾਂ ਦਾ ਹਾਰਦਿਕ ਧੰਨਵਾਦ ਕੀਤਾ। ਉਨ੍ਹਾਂ ਆਪਣੀ ਇਸ ਵਿਲੱਖਣ ਪ੍ਰਾਪਤੀ ਨੂੰ ਆਪਣੇ ਸਵਰਗਵਾਸੀ ਪਤੀ ਨੂੰ ਸਮਰਪਿਤ ਕੀਤਾ। ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ, ਫਾਦਰ ਪੀਕੇ ਜੌਨ,ਮੈਡਮ ਵੰਦਨਾ ਅਤੇ ਦਮਨਪ੍ਰੀਤ ਕੌਰ ਮੌਜੂਦ ਸਨ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *