ਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               

Spread the love
ਤਪਾ ਮੰਡੀ, 27  ਸਤੰਬਰ (ਗੋਲਡੀ ਵਿਆਸ) — ਸ਼੍ਰੋਮਣੀ ਅਕਾਲੀ ਦਲ( ਬ) ਦੇ ਕੋਮੀ ਪ੍ਰਧਾਨ ਸ੍ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਇੱਕ ਹੋਰ ਜਿੰਮੇਵਾਰੀ ਦਿੰਦਿਆਂ ਹੋਇਆਂ ਮਲੇਰਕੋਟਲਾ ਦਾ ਅਜਰਬਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ  ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਚਰਚਾ ਕੀਤੀ ਗਈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਪਣਾ ਇਤਿਹਾਸ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਸਥਾਨ ਹੈ। ਕਿਉਂਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ, ਜਥੇਬੰਦਕ ਢਾਂਚੇ ਅਤੇ ਵਰਕਰਾਂ ਦੀ ਭੂਮਿਕਾ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੀ ਅਹਿਮ ਭੂਮਿਕਾ ਅਦਾ ਕਰ ਸਕੇ। ਉਹਨਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਨੂੰ ਨਾਲ ਲੈ ਕੇ ਚਲਿਆ ਜਾਵੇਗਾ ਅਤੇ ਹਰ ਇੱਕ ਨੂੰ ਪਾਰਟੀ ਵੱਲੋਂ ਮਾਣ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਜਿਨਾਂ ਵਿੱਚ ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਕੁਲਦੀਪ ਸਿੰਘ ਖਾਲਸਾ, ਯੂਥ ਆਗੂ ਸਤਵਿੰਦਰ ਸਿੰਘ ਸੋਨਾ ਢਿੱਲੋ , ਸੀਨੀਅਰ ਆਗੂ ਇਕਬਾਲ ਸਿੰਘ ਢਿੱਲੋ, ਭੁਪਿੰਦਰ ਸਿੰਘ ਕਾਲਾ ਢਿੱਲਵਾਂ ,ਹਰਪ੍ਰੀਤ ਸਿੰਘ ਢਿੱਲਵਾਂ , ਸਾਬਕਾ ਸਰਪੰਚ ਸੁਖਪਾਲ ਸਿੰਘ ਸਮਰਾ, ਸਰਪੰਚ ਜਸਵੰਤ ਸਿੰਘ ਕਾਲਾ ,ਬਲਤੇਜ ਸਿੰਘ ਬੋਘਾ ,ਕਰਮਜੀਤ ਸਿੰਘ ਪੋਲਾ,ਬਲਦੀਪ ਸਿੰਘ ਤੋਂ ਇਲਾਵਾ ਵਰਕਰਾਂ ਨੇ ਰਣਦੀਪ ਸਿੰਘ ਢਿੱਲਵਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਹਿਯੋਗ ਦੇਣ ਦਾ ਭਰੋਸਾ ਪ੍ਰਗਟਾਇਆ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *