ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਚੰਦਭਾਨ ਵਿਖੇ ਦਿਖਾਈ ਗਈ

Spread the love
ਜੈਤੋ, 4 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਚੰਦਭਾਨ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਵੱਲੋਂ ਦਿੱਤੇ ਮਹਾਨ ਯੋਗਦਾਨ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਦਸਤਾਵੇਜ਼ੀ ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਜ ਨੂੰ ਇਕਜੁੱਟ ਕਰਨ ਦੇ ਸੰਦੇਸ਼ ਨੂੰ ਜਾਣਿਆ।ਇਸ ਮੌਕੇ ਪਿੰਡ ਵਾਸੀਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ ਦਰਸ਼ਨ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ।ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।ਇਸੇ ਲੜੀ ਤਹਿਤ 5 ਅਗਸਤ ਨੂੰ ਪਿੰਡ ਉਕੰਦ ਵਾਲਾ ਸ਼ਾਮ 6 ਵਜੇ ਅਤੇ ਪਿੰਡ ਰਾਓਵਾਲਾ ਵਿਖੇ ਸ਼ਾਮ 7.30 ਵਜੇ, 6 ਅਗਸਤ ਨੂੰ ਪਿੰਡ ਸੇਢਾ ਸਿੰਘ ਵਾਲਾ ਵਿਖੇ 6 ਵਜੇ, ਪਿੰਡ ਦਲ ਸਿੰਘ ਵਾਲਾ ਵਿਖੇ ਸ਼ਾਮ 7.30 ਵਜੇ, 7 ਅਗਸਤ ਨੂੰ ਪਿੰਡ ਰੋਮਾਣਾ ਅਲਬੇਲ ਸਿੰਘ ਸ਼ਾਮ 6 ਵਜੇ ਅਤੇ ਪਿੰਡ ਢੈਪਈ ਵਿਖੇ ਸ਼ਾਮ 7.30 ਵਜੇ ਦਸਤਾਵੇਜੀ ਫਿਲਮ ਦਿਖਾਈ ਜਾਵੇਗੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *