ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਮੱਤਾ ਅਤੇ ਕਾਸਮਭੱਟੀ ’ਚ ਪ੍ਰਦਰਸ਼ਨ

Spread the love
ਫਰੀਦਕੋਟ 09 ਅਗਸਤ  ( ਗੁਰਦੀਪ ਸਿੰਘ ਢਿੱਲੋਂ )=ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਜੈਤੋ ਦੇ ਪਿੰਡ ਮੱਤਾ ਅਤੇ ਕਾਸਮਭੱਟੀ  ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ ਪਿੰਡਾਂ ਵਿਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਪਿੰਡ ਦੇ ਸਰਪੰਚ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *