ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

Spread the love
– ਚੰਦਬਾਜਾ ਅਤੇ ਧੂੜਕੋਟ ਵਿੱਚ ਦਿਖਾਈ ਗਈ ਪ੍ਰੇਰਣਾਦਾਇਕ ਡਾਕੂਮੈਂਟਰੀ
ਫਰੀਦਕੋਟ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਪਿੰਡ ਚੰਦਬਾਜਾ ਅਤੇ ਧੂੜਕੋਟ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ‘ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ।ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *