ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ

Spread the love

ਡਾਕੂਮੈਂਟਰੀ ਸ਼ੋਅ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਫ਼ਰੀਦਕੋਟ, 24 ਜੁਲਾਈ (ਗੁਰਦੀਪ ਸਿੰਘ ਢਿੱਲੋਂ )= ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਕਲੇਰ ਅਤੇ ਪਿੰਡ ਮੋਰਾਂਵਾਲੀ ਵਿਖੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫ਼ਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫ਼ਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *