ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਪਿੰਡ-ਪਿੰਡ ਪਹੁੰਚੀ

Spread the love

ਐਲ.ਈ.ਡੀ. ਸਕਰੀਨਾਂ ਰਾਹੀਂ ਖੇੜੀ ਜੱਟਾਂ ਤੇ ਸੰਧਨੌਲੀ ਵਿਖੇ ਦਿਖਾਈ ਗਈ ਵਿਸ਼ੇਸ਼ ਦਸਤਾਵੇਜ਼ੀ, ਵੱਡੀ ਗਿਣਤੀ ਵਿੱਚ ਸੰਗਤ ਨੇ ਕੀਤੀ ਸ਼ਮੂਲੀਅਤ

ਭਾਦਸੋਂ, 31 ਜੁਲਾਈ (ਜਗਜੀਤ ਸਿੰਘ ਕੈਂਥ) :- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ਅਤੇ ਸੰਧਨੌਲੀ ਵਿਖੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਸੰਗਤ ਨੇ ਪਹੁੰਚ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਪਦੇਸ਼ਾਂ ਅਤੇ ਮਹਾਨ ਫਲਸਫ਼ੇ ਨਾਲ ਜੁੜੀ ਦਸਤਾਵੇਜ਼ੀ ਦੇਖੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਵਿਸ਼ੇਸ਼ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਦਸਤਾਵੇਜ਼ੀ ਰਾਹੀਂ ਗੁਰੂ ਸਾਹਿਬ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ, ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦੇ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।ਇਸ ਮੁਹਿੰਮ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਉਣਾ ਹੈ, ਤਾਂ ਜੋ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੇ ਮਹਾਨ ਫਲਸਫ਼ੇ ਅਤੇ ਮਨੁੱਖਤਾ ਨੂੰ ਸਮਰਪਿਤ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਰਾਹੀਂ ਸਮਾਜ ਵਿੱਚੋਂ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਨੂੰ ਖ਼ਤਮ ਕਰਕੇ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਅਜਿਹੀ ਡਾਕੂਮੈਂਟਰੀ ਪਿੰਡਾਂ ਤੱਕ ਪਹੁੰਚਾਉਣਾ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਭੇਦਭਾਵ ਰਹਿਤ ਸਮਾਜ ਸਿਰਜਣ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਸਾਰਥਕ ਅਤੇ ਪ੍ਰਸੰਗਿਕ ਹੈ।ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਆਦਰਸ਼ਾਂ ਅਤੇ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *