ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਲੋਕਾਂ ਲਈ ਬਣ ਰਹੀ ਪ੍ਰੇਰਨਾ ਸਰੋਤ ਡਾਕੂਮੈਂਟਰੀ ਵੈਨ ਰਾਹੀਂ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ 

Spread the love
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਬੀਤੀ ਸ਼ਾਮ ਡਾਕੂਮੈਂਟਰੀ ਵੈਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਅਤੇ ਧੀਰੇਕੋਟ, ਜਦਕਿ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬਿਆਸ ਅਤੇ ਦੋਲੋਨੰਗਲ ਵਿਖੇ ਪਹੁੰਚੀ। ਵੈਨ ’ਤੇ ਲੱਗੀ ਐਲ.ਈ.ਡੀ. ਸਕਰੀਨ ਰਾਹੀਂ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖੀ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਅਹਿਮ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਅਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਰਾਹੀਂ ਨੌਜਵਾਨਾਂ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨ ਵਿੱਚ ਵੱਡੀ ਮਦਦ ਮਿਲੇਗੀ।ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *