ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ  ਮੁਕੰਮਲ ਪਾਬੰਦੀ

Spread the love
ਅੰਮ੍ਰਿਤਸਰ, 17 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ )=ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਮੈਡਮ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ  ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਅੰਦਰ ਬਿਨਾਂ ਸਮਰੱਥ ਅਥਾਰਿਟੀ ਦੀ ਪ੍ਰਵਾਨਗੀ ਦੇ ਡਰੋਨਜ਼ ਚਲਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਮੈਰਿਜ਼ ਪੈਲਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਪਬਲਿਕ ਫੰਕਸ਼ਨਾਂ ਤੇ ਵੀ ਲਾਗੂ ਹੋਣਗੇ।  ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰਰਾਸ਼ਟਰੀ/ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜਦੀਕ ਪੈਂਦੇ ਦਿਹਾਤੀ ਖੇਤਰ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਅਤੇ ਲੇਜ਼ਰ ਲਾਈਟ ਦੀ ਵਰਤੋਂ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸ੍ਰੀ ਏਅਰਪੋਰਟ ਦੇ ਨਜਦੀਕ ਪੈਂਦੇ ਦਿਹਾਤੀ ਖੇਤਰ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ਼ ਚਲਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 6 ਸਤੰਬਰ 2026 ਤੱਕ ਲਾਗੂ ਰਹੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *