ਸ੍ਰੀ ਗੋਇੰਦਵਾਲ ਸਾਹਿਬ ਵਿਖੇ ਯੂਨੀਅਨ ਬੈਂਕ ਆਫ਼ ਇੰਡੀਆ ‘ਚ ਨਵੇਂ ਮੈਨੇਜਰ ਪ੍ਰਕਾਸ਼ ਕੁਮਾਰ ਨੇ ਸੰਭਾਲਿਆ ਅਹੁਦਾ

Spread the love
​ਸ੍ਰੀ ਗੋਇੰਦਵਾਲ ਸਾਹਿਬ (ਕਰਨੈਲ ਸਿੰਘ ਰਿੰਕੂ)- ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਯੂਨੀਅਨ ਬੈਂਕ ਆਫ਼ ਇੰਡੀਆ ਦੀ ਸ਼ਾਖਾ ਵਿੱਚ ਕਾਫ਼ੀ ਦਿਨਾਂ ਤੋਂ ਮੈਨੇਜਰ ਦੀ ਅਸਾਮੀ ਖਾਲੀ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਭਾਰੀ ਸਮੱਸਿਆਵਾਂ ਤੋਂ ਹੁਣ ਰਾਹਤ ਮਿਲ ਗਈ ਹੈ। ਬੈਂਕ ਵਿਖੇ ਨਵੇਂ ਮੈਨੇਜਰ ਪ੍ਰਕਾਸ਼ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।​ਜ਼ਿਕਰਯੋਗ ਹੈ ਕਿ ਕਾਫ਼ੀ ਦਿਨਾਂ ਤੋਂ ਬੈਂਕ ਵਿੱਚ ਪੱਕੇ ਮੈਨੇਜਰ ਦੇ ਨਾ ਹੋਣ ਕਾਰਨ ਗਾਹਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਵੇਂ ਖਾਤੇ ਖੋਲ੍ਹਣੇ, ਬੰਦ ਪਏ ਖਾਤਿਆਂ ਨੂੰ ਦੁਬਾਰਾ ਚਾਲੂ ਕਰਵਾਉਣਾ ਅਤੇ ਹੋਰ ਜ਼ਰੂਰੀ ਲੈਣ-ਦੇਣ ਦੇ ਕੰਮ ਅਧੂਰੇ ਪਏ ਸਨ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਖੱਜਲ-ਖੁਆਰ ਹੋਣਾ ਪੈਂਦਾ ਸੀ।ਅਹੁਦਾ ਸੰਭਾਲਣ ਉਪਰੰਤ ਨਵੇਂ ਮੈਨੇਜਰ ਪ੍ਰਕਾਸ਼ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਬੈਂਕ ਆਉਣ ਵਾਲੇ ਹਰ ਗਾਹਕ ਨੂੰ ਵਧੀਆ ਸੁਵਿਧਾਵਾਂ ਦੇਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਕਿਹਾ ਕਿ ਰੁਕੇ ਹੋਏ ਸਾਰੇ ਕੰਮਾਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇਗਾ ਤਾਂ ਜੋ ਕਿਸੇ ਵੀ ਖਾਤਾਧਾਰਕ ਨੂੰ ਕੋਈ ਤਕਲੀਫ਼ ਨਾ ਆਵੇ।​ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਬੈਂਕ ਦੇ ਗਾਹਕਾਂ ਨੇ ਨਵੇਂ ਮੈਨੇਜਰ ਦਾ ਜੀ ਆਇਆਂ ਨੂੰ ਆਖਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਆਸ ਪ੍ਰਗਟਾਈ ਕਿ ਹੁਣ ਬੈਂਕ ਦੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਚੱਲ ਸਕਣਗੀਆਂ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *