ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

Spread the love

ਫਤਿਹਗੜ੍ਹ ਪੰਜਤੂਰ 7 ਜੁਲਾਈ 25 ( ਸਤਿਨਾਮ ਸਿੰਘ ਦਾਨੇ ਵਾਲੀਆ ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਅਤੇ ਸਟਾਫ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਜਿਸ ਦੇ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਸਿਹਤ ਦਿਵਸ ਦੀ ਮਹੱਤਤਾ ਅਤੇ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਵਿਸ਼ਵ ਦਿਵਸ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ। ਉਪਰੰਤ ਬੱਚਿਆਂ ਦੇ ਸੰਤੁਲਿਤ ਆਹਾਰ ਨਾਲ ਸੰਬੰਧਿਤ ਸਲਾਦ ਬਣਾਉਣ ਦੇ ਅਤੇ ਹੋਰ ਵੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ,ਐੱਮ.ਡੀ. ਸ਼੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਦੀ ਪਰਿਭਾਸ਼ਾ ਦੱਸਦੇ ਹੋਏ ਕਿਹਾ ਕਿ ਸਿਹਤ ਨਾ ਸਿਰਫ ਸਾਡੀ ਸਰੀਰਕ ਸਿਹਤ ਨਾਲ ਸੰਬੰਧਤ ਹੈ ਬਲਕਿ ਇਸ ਦਾ ਸੰਬੰਧ ਸਾਡੀ ਮਾਨਸਿਕ ਸਿਹਤ ਤੇ ਸਮਾਜਿਕ ਸਿਹਤ ਨਾਲ ਵੀ ਹੈ। ਵਿਅਕਤੀ ਦਾ ਸਰੀਰਕ ਤੌਰ ਤੇ ਤੰਦਰੁਸਤ ਹੋਣਾ ਕਾਫੀ ਨਹੀਂ ਹੈ ਬਲਕਿ ਉਹ ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤ ਹੋਵੇ। ਇਸ ਦੇ ਲਈ ਮਨੁੱਖ ਨੂੰ ਸੰਤੁਲਿਤ ਖੁਰਾਕ ਦੇ ਨਾਲ-ਨਾਲ ਕਸਰਤ, ਯੋਗਾ ਤੇ ਸੈਰ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਉਨਾਂ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਆ। ਇਸ ਦਿਨ ਵਿਦਿਆਰਥੀ ਸੰਤੁਲਿਤ ਆਹਾਰ ਦੇ ਅਧਾਰ ਤੇ ਅਪਣਾ ਭੋਜਨ ਲੈ ਕੇ ਆਏ ਸਨ। ਪ੍ਰਿੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਸਾਰੇ ਦਿਵਸ ਮਨਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਵੀ ਇਨ੍ਹਾਂ ਦਿਵਸਾਂ ਦੇ ਬਾਰੇ ਜਾਗਰੂਕ ਹੋ ਸਕਣ। ਇਸ ਸਮੇਂ ਸਕੂਲ ਦਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *