ਸੰਗਰਾਂਦ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ‘ਚ ਅੰਮ੍ਰਿਤ ਸੰਚਾਰ, 18 ਪ੍ਰਾਣੀਆਂ ਨੇ ਛਕਿਆ ਖੰਡੇ ਬਾਟੇ ਦਾ ਅੰਮ੍ਰਿਤ

Spread the love
ਝਬਾਲ 17 ਅਗਸਤ (ਮੱਖਣ ਮਨੋਜ)ਅੱਜ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਂਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਗੁਰਬਾਣੀ ਦੀ ਕਥਾ-ਵਿਚਾਰ ਕੀਤੀ ਗਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ‘ਤੇ ਚੱਲਣ ਅਤੇ ਨਾਮ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ। ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ‘ਚ 18 ਪ੍ਰਾਣੀਆਂ ਨੇ ਗੁਰੂ ਕਾ ਰੂਪ ਧਾਰਨ ਕਰਦੇ ਹੋਏ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਸੰਗਰਾਂਦ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ‘ਚ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਮੱਥਾ ਟੇਕਿਆ। ਸਮੂਹ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਸਾਰੇ ਪ੍ਰਬੰਧਾਂ ਦੀ ਦੇਖ-ਰੇਖ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ੍ਰ. ਧਰਵਿੰਦਰ ਸਿੰਘ ਵੱਲੋਂ ਬੜੀ ਤਨਦੇਹੀ ਨਾਲ ਕੀਤੀ ਗਈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *