ਸੰਗਰੂਰ ਵਿੱਚ ਹਜ਼ਾਰਾਂ CHO ਦੀ ਮਹਾਂ ਰੈਲੀ, ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪੈਦਲ ਰੋਸ ਮਾਰਚ 5000 ਸਬੰਧੀ ਪੱਤਰ ਜਾਰੀ, ਬੈਂਚਮਾਰਕ ਦੀ ਸ਼ਰਤ ਮਨਜ਼ੂਰ ਨਹੀਂ – ਬਾਕੀ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰਹੇਗਾ

Spread the love
ਪੱਟੀ ਸਦੀਕ, 23 ਜੁਲਾਈ (ਬਲਕਰਨ ਸਿੰਘ ਮਸ਼ਾਲ)- ਕਮਿਊਨਟੀ ਹੈਲਥ ਅਫ਼ਸਰ (CHO) ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਕੱਲ੍ਹ ਸੰਗਰੂਰ ਵਿਖੇ ਕਮਿਊਨਟੀ ਹੈਲਥ ਅਫ਼ਸਰਾਂ ਦੀ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ CHO ਸਾਥੀਆਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਵੱਲ ਪੈਦਲ ਰੋਸ ਮਾਰਚ ਕੀਤਾ ਗਿਆ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ।ਰੈਲੀ ਦੌਰਾਨ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਵਿੱਚ ਯੂਨੀਅਨ ਵੱਲੋਂ ਸਭ ਤੋਂ ਪਹਿਲਾਂ ₹5000 ਤਨਖਾਹ ਵਾਧੇ ਸਬੰਧੀ ਨੋਟੀਫਿਕੇਸ਼ਨ ਪੱਤਰ ਦੀ ਮੰਗ ਕੀਤੀ ਗਈ। ਇਸ ਉਪਰੰਤ ਪ੍ਰਸ਼ਾਸਨ ਵੱਲੋਂ ਵਿਭਾਗ ਦਾ ਇੱਕ ਪੱਤਰ ਯੂਨੀਅਨ ਨੂੰ ਸੌਂਪਿਆ ਗਿਆ, ਜਿਸ ਵਿੱਚ ₹5000 ਵੱਖਰੇ ਇੰਸੈਂਟਿਵ ਦੇਣ ਸਬੰਧੀ ਜ਼ਿਕਰ ਕੀਤਾ ਗਿਆ ਹੈ।ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ₹5000 ਦੀ ਵਿੱਤੀ ਮੰਗ ਨੂੰ ਸਵੀਕਾਰ ਕਰਨਾ ਇੱਕ ਮਹੱਤਵਪੂਰਨ ਅਤੇ ਸਕਾਰਾਤਮਕ ਕਦਮ ਹੈ, ਪਰੰਤੂ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਇਸ ਨਾਲ ਵੱਖਰੇ ਬੈਂਚਮਾਰਕ ਅਤੇ ਸ਼ਰਤਾਂ ਜੋੜੀਆਂ ਗਈਆਂ ਹਨ, ਜੋ ਯੂਨੀਅਨ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਮੁੱਦੇ ਨੂੰ ਅਗਲੀ ਮੀਟਿੰਗ ਵਿੱਚ ਪੂਰੀ ਦ੍ਰਿੜਤਾ ਨਾਲ ਉਠਾਇਆ ਜਾਵੇਗਾ ਅਤੇ ਬਿਨਾਂ ਗੈਰ-ਵਾਜਬ ਸ਼ਰਤਾਂ ਦੇ ਯੋਗ ਸਾਰੇ CHO ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ।ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਮਿਤੀ 04 ਅਗਸਤ 2026 ਨੂੰ ਯੂਨੀਅਨ ਅਤੇ ਸਬ-ਕਮੇਟੀ ਵਿਚਾਲੇ ਮੀਟਿੰਗ ਕਰਨ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਬਾਕੀ ਲੰਬਿਤ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ।ਯੂਨੀਅਨ ਆਗੂਆਂ ਨੇ ਕਿਹਾ ਕਿ CHO ਦਾ ਰੈਗੂਲਰ ਕੈਡਰ ਸੈਂਕਸ਼ਨ ਕਰਨਾ, ਲੌਇਲਟੀ ਬੋਨਸ ਬਹਾਲ ਕਰਨਾ ਅਤੇ ਹੋਰ ਸੇਵਾ ਤੇ ਵਿੱਤੀ ਮੰਗਾਂ ਅਜੇ ਵੀ ਲੰਬਿਤ ਹਨ। ਇਨ੍ਹਾਂ ਮੰਗਾਂ ਦਾ ਠੋਸ ਅਤੇ ਲਿਖਤੀ ਹੱਲ ਹੋਣ ਤੱਕ CHO ਦਾ ਸੰਘਰਸ਼ ਜਾਰੀ ਰਹੇਗਾ।
ਆਗੂਆਂ ਨੇ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪੰਜਾਬ ਦੇ ਹਰ ਜ਼ਿਲ੍ਹੇ ਤੋਂ ਪਹੁੰਚੇ ਸਮੂਹ CHO ਸਾਥੀਆਂ, ਭਰਾਤਰੀ ਜੱਥੇਬੰਦੀਆਂ ਅਤੇ ਸਮਰਥਨ ਦੇਣ ਵਾਲੇ ਸਾਰੇ ਸੰਗਠਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਏਕਤਾ ਹੀ CHO ਦੀ ਸਭ ਤੋਂ ਵੱਡੀ ਤਾਕਤ ਹੈ।
  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *