ਸੰਘਰਸ਼ ਅੱਗੇ ਝੁਕੀ ਸਰਕਾਰ, ਸਫਾਈ ਕਾਮਿਆਂ ਦੀਆਂ ਮੁੱਖ ਮੰਗਾਂ ਮਨਜ਼ੂਰ ਅਣਮਿੱਥੇ ਸਮੇਂ ਦੀ ਹੜਤਾਲ ਸਮਾਪਤ; ਜਗਰਾਉਂ ਵਿੱਚ ਸਫਾਈ ਵਿਵਸਥਾ ਮੁੜ ਬਹਾਲ

Spread the love
ਜਗਰਾਉਂ, 4 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਲੰਮੇ ਸੰਘਰਸ਼ ਤੋਂ ਬਾਅਦ ਆਖ਼ਿਰਕਾਰ ਸਫਾਈ ਸੇਵਕਾਂ ਦੀ ਏਕਤਾ ਰੰਗ ਲੈ ਆਈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਗਾਂ ਮੰਨ ਲੈਣ ਤੋਂ ਬਾਅਦ ਸਫਾਈ ਸੇਵਕ ਯੂਨੀਅਨ ਪੰਜਾਬ ਨੇ ਅਣਮਿੱਥੇ ਸਮੇਂ ਤੋਂ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਇਸ ਫ਼ੈਸਲੇ ਨਾਲ ਪੰਜਾਬ ਭਰ ਦੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਮਿਉਂਸਪਲ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਦੱਸਿਆ ਕਿ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਵਿਸਥਾਰਪੂਰਵਕ ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਅਹਿਮ ਮੰਗਾਂ ‘ਤੇ ਸਹਿਮਤੀ ਬਣੀ, ਜਿਸ ਤੋਂ ਬਾਅਦ ਹੜਤਾਲ ਸਮਾਪਤ ਕਰਨ ਦਾ ਫ਼ੈਸਲਾ ਲਿਆ ਗਿਆ। ਹੜਤਾਲ ਖਤਮ ਹੋਣ ਉਪਰੰਤ ਜਗਰਾਉਂ ਵਿੱਚ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਤੁਰੰਤ ਸ਼ਹਿਰ ਦੀ ਸਫਾਈ ਅਤੇ ਸੀਵਰ ਪ੍ਰਬੰਧ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ। ਇਸ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਆਮ ਵਾਂਗ ਬਹਾਲ ਹੋ ਗਈ ਅਤੇ ਲੋਕਾਂ ਨੇ ਵੀ ਰਾਹਤ ਮਹਿਸੂਸ ਕੀਤੀ। ਨਗਰ ਕੌਂਸਲ ਦਫ਼ਤਰ ਵਿਖੇ ਹੋਈ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਅਰੁਣ ਗਿੱਲ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਇਹ ਜਿੱਤ ਕਿਸੇ ਇੱਕ ਆਗੂ ਦੀ ਨਹੀਂ, ਸਗੋਂ ਪੰਜਾਬ ਦੇ ਹਜ਼ਾਰਾਂ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਮਿਉਂਸਪਲ ਕਰਮਚਾਰੀਆਂ ਦੀ ਏਕਤਾ, ਹੌਸਲੇ ਅਤੇ ਲਗਾਤਾਰ ਸੰਘਰਸ਼ ਦਾ ਨਤੀਜਾ ਹੈ। ਉਨ੍ਹਾਂ ਸੰਘਰਸ਼ ਦੌਰਾਨ ਸਹਿਯੋਗ ਦੇਣ ਵਾਲੀਆਂ ਸਮੂਹ ਜਥੇਬੰਦੀਆਂ, ਕਰਮਚਾਰੀਆਂ ਅਤੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਆਗੂਆਂ ਨੇ ਕਿਹਾ ਕਿ ਮਹਿੰਗਾਈ ਭੱਤਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਹੋਰ ਲੰਬਿਤ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਮਹਿੰਗਾਈ ਭੱਤਾ ਅਤੇ ਬਕਾਇਆ ਜਾਰੀ ਕਰਨ ਦੀ ਮੰਗ ਕਰਦਿਆਂ 7 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਰੈਲੀ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਵੀ ਕੀਤਾ। ਜੇਤੂ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਰ ਰਹੇ। ਕਰਮਚਾਰੀਆਂ ਨੇ “ਅਸੀਂ ਲੜੇ ਹਾਂ… ਅਸੀਂ ਜਿੱਤੇ ਹਾਂ” ਦੇ ਗੂੰਜਦੇ ਨਾਅਰਿਆਂ ਨਾਲ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਸੰਘਰਸ਼ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ।
ਖਬਰ ਦੀ ਡੱਬੀ ਸਰਕਾਰ ਦੇ ਅਹਿਮ ਫ਼ੈਸਲੇ ਇਸ ਮੌਕੇ ਪ੍ਰਧਾਨ ਅਰੁਣ ਗਿੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਕ ਵਿੱਚ ਅਹਿਮ ਫੈਸਲੇ ਲਏ ਗਏ ਹਨ
● 2021 ਦੀ ਨੀਤੀ ਅਨੁਸਾਰ ਕੰਟਰੈਕਟ ਆਧਾਰ ‘ਤੇ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇਗਾ।
● ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਸਮੂਹ ਮਿਉਂਸਪਲ ਕਰਮਚਾਰੀਆਂ ਨੂੰ ਕੰਟਰੈਕਟ ਬੇਸ ‘ਤੇ ਲਿਆਂਦਾ ਜਾਵੇਗਾ।
● ਯੋਗ ਕਰਮਚਾਰੀਆਂ ਨੂੰ 1 ਅਗਸਤ 2026 ਤੋਂ 20,520 ਰੁਪਏ ਮਹੀਨਾਵਾਰ ਤਨਖ਼ਾਹ ਦਿੱਤੀ ਜਾਵੇਗੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *