ਸੰਤ ਬਾਬਾ ਖ਼ੁਦਾ ਸਿੰਘ ਤਪ ਅਸਥਾਨ ਹਿਰਦਾਪੁਰ ਖੇੜੀ ਵਿਖੇ ਸਾਲਾਨਾ ਬਰਸੀ ਸਮਾਗਮ ਸ਼ਰਧਾਪੂਰਵਕ ਮਨਾਇਆ – ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਹਰੀਪੁਰ ਨੇ ਮੱਥਾ ਟੇਕ ਕੇ ਲਗਵਾਈ ਹਾਜ਼ਰੀ

Spread the love
ਨਵਾਂਸ਼ਹਿਰ, 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਹਿਰਦਾਪੁਰ ਖੇੜੀ ਵਿਖੇ ਬਿੰਦਰਖ ਨੇੜੇ ਸਥਿਤ ਸੰਤ ਬਾਬਾ ਖ਼ੁਦਾ ਸਿੰਘ ਤਪ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਬਰਸੀ ਸਮਾਗਮ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਭੂ ਚਰਨਾਂ ਵਿੱਚ ਹਾਜ਼ਰੀ ਭਰੀ।ਇਸ ਸਾਲਾਨਾ ਬਰਸੀ ਸਮਾਗਮ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਗੁਰੂ ਘਰ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਲਖਵੰਤ ਸਿੰਘ ਹਿਰਦਾਪੁਰ, ਸਾਬਕਾ ਬਲਾਕ ਸੰਮਤੀ ਮੈਂਬਰ ਰਜਿੰਦਰ ਸਿੰਘ ਟੱਪਰੀਆ, ਪੁਰਖਾਲੀ ਦੇ ਸਰਪੰਚ ਨਿਰਮਲ ਸਿੰਘ, ਸੰਮਤੀ ਮੈਂਬਰ ਰਣਧੀਰ ਸਿੰਘ ਅਤੇ ਨਰੈਣ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਸਮਾਗਮ ਦੌਰਾਨ ਪਹੁੰਚਣ ‘ਤੇ ਬਾਬਾ ਹਰਪ੍ਰੀਤ ਸਿੰਘ ਵੱਲੋਂ ਸੁਰਿੰਦਰ ਸਿੰਘ ਹਰੀਪੁਰ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਬਾਬਾ ਹਰਪ੍ਰੀਤ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਪ੍ਰਗਟਾਇਆ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਸੰਤ ਮਹਾਂਪੁਰਸ਼ਾਂ ਦੀਆਂ ਦਿੱਤੀਆਂ ਪਵਿੱਤਰ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਸੱਚ ਦੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ।
  • Related Posts

    ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਖਾਟੂ ਸ਼ਿਆਮ ਲਈ ਰਵਾਨਾ

    Spread the love

    Spread the love ਕੁਰਾਲੀ, 27 ਸਤੰਬਰ (ਜਗਦੇਵ ਸਿੰਘ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਰਾਲੀ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ…

    *ਭਾਰਤੀ ਯੁਵਾ ਸੰਗਠਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜ ਸੇਵੀ ਅਰਵਿੰਦ ਪੁਰੀ ਦਾ ਕੀਤਾ ਸਨਮਾਨ*

    Spread the love

    Spread the loveਕੁਰਾਲੀ 27ਸਤੰਬਰ (ਜਗਦੇਵ ਸਿੰਘ )ਭਾਰਤੀ ਯੁਵਾ ਸੰਗਠਨ ਵੱਲੋਂ “ਲੋਕਾਂ ਦੀ ਸੁਣਾਂਗੇ – ਲੋਕਾਂ ਲਈ ਲੜਾਂਗੇ” ਦੇ ਨਾਅਰੇ ਹੇਠ ਇੱਕ ਵਿਸ਼ੇਸ਼ ਜਨ-ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ…

    Leave a Reply

    Your email address will not be published. Required fields are marked *