ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

Spread the love
 ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ ਕਸਬਿਆਂ ਤੇ ਪਿੰਡਾਂ ਵਿੱਚੋਂ ਲੰਘ ਰਹੀ ਇਹ ਪਵਿੱਤਰ ਕਾਲੀ ਵੇਈ ਘਾਟ ਭੁਲੱਥ ਵਿਖੇ ਸਾਫ ਸਫਾਈ ਦਾ ਮੁਆਇਨਾ ਕਰਨ ਪਹੁੰਚੇ ਸੰਤ ਸੁਖਜੀਤ ਸਿੰਘ ਸੀਚੇਵਾਲ ਵੱਲੋਂ ਪ੍ਰਗਟਾਵਾ ਕਰਦਿਆਂ ਕਿਹਾ, ਕਿ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਪਾਰਲੀਮੈਂਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਵਿਸਾਖੀ ਦੇ ਪਵਿੱਤਰ ਤਿਉਹਾਰ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ  ਜੀ ਦੀ ਚਰਨ ਛੋਹ ਪ੍ਰਾਪਤ ਇਸ ਕਾਲੀ ਵੇਈ ਦੀ ਸਾਫ ਸਫਾਈ ਕਰਵਾਈ ਜਾਂਦੀ ਹੈ, ਉਹਨਾਂ ਭੁਲੱਥ ਵੇਈਂ ਘਾਟ ਦੇ ਪ੍ਰਬੰਧਕ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਬਾਜਵਾ ਤੇ ਉਹਨਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ, ਕਿ ਇਹਨਾਂ ਵੱਲੋਂ ਭੁਲੱਥ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੰਗਾ ਉਪਰਾਲਾ ਕਰਕੇ ਵੇਈਂ  ਘਾਟ ਦੀ ਪਵਿੱਤਰਤਾ ਨੂੰ ਦੇਖਦੇ ਹੋਏ ਸਾਫ ਸਫਾਈ ਕਰਕੇ ਘਾਟ ‘ਤੇ ਸੈਡ ਦਾ ਨਿਰਮਾਣ ਤੇ ਚੰਗੀ ਪਾਰਕ ਤਿਆਰ ਕਰਕੇ ਧਾਰਮਿਕ ਸੰਮੇਲਨ ਕਰਵਾਉਣ ਲਈ ਵਧੀਆ ਪਲੇਟਫਾਰਮ ਤਿਆਰ ਕੀਤਾ ਗਿਆ ਹੈ ,ਉਹਨਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਇਸ ਘਾਟ  ਤੇ ਧੂਮ ਧਾਮ ਨਾਲ ਮਨਾਇਆ ਜਾਵੇਗਾ , ਇਸ ਮੌਕੇ ਰਾਗੀ ਢਾਡੀ ਜੱਥਿਆਂ ਵੱਲੋਂ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਜਾਵੇਗਾ , ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਬਲਵਿੰਦਰ ਸਿੰਘ ਬਾਜਵਾ ਮੁੱਖ ਸੇਵਾਦਾਰ ਤੇ ਸਮੂਹ ਪ੍ਰਬੰਧਕ ਹਾਜ਼ਰ ਸਨ
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *