ਸੰਦੌੜ ਕਾਲਜ ਵੱਲੋਂ ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਦਾ ਸਨਮਾਨ

Spread the love
 ਸੰਦੌੜ 07 ਸਤੰਬਰ (ਬੋਪਾਰਾਏ):ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੀ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਤੇ ਅੰਤਰਰਾਸ਼ਟਰੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਦਾ ਕਾਲਜ ਵੱਲੋਂ ਉਸਦੀਆਂ ਪ੍ਰਾਪਤੀਆਂ ਲਈ ਸਨਮਾਨ ਕੀਤਾ ਗਿਆ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਮਰਨਜੀਤ ਕੌਰ ਨੇ ਯੂਥ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਟਰਾਇਲ ਦਿੱਤੇ ਸਨ ਜਿੰਨ੍ਹਾਂ ਵਿੱਚ ਉਹ ਦੂਜੇ ਨੰਬਰ ‘ਤੇ ਰਹੀ। ਉਸ ਨੇ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਹਰਿਆਣਾ ਦੀਆਂ ਮੁੱਕੇਬਾਜ਼ਾਂ ਨੂੰ ਹਰਾਇਆ। ਇਸ ਮੌਕੇ ਸਿਮਰਨਜੀਤ ਕੌਰ ਨੇ ਦੱਸਿਆ ਕਿ ਭਾਵੇਂ ਮੁਕਾਬਲਾ ਬਹੁਤ ਸਖ਼ਤ ਸੀ ਪਰ ਉਸ ਨੂੰ ਸੰਤੁਸ਼ਟੀ ਹੈ ਕਿ ਉਸ ਨੇ ਆਪਣਾ ਬਿਹਤਰ ਪ੍ਰਦਰਸ਼ਨ ਕੀਤਾ। ਅੱਗੇ ਤੋਂ ਉਹ ਹੋਰ ਤਿਆਰੀ ਕਰੇਗੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਨੇ ਸਿਮਰਨਜੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਨੂੰ ਉਸ ਉੱਤੇ ਮਾਣ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਮਰਨਜੀਤ ਕੌਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਸਿਮਰਨਜੀਤ ਕੌਰ ਏਸ਼ੀਅਨ ਬਾਕਸਿੰਗ ਚੈਂਪੀਅਨਸ਼ਿਪ ਅੰਡਰ 17 ਵਿੱਚ ਚਾਂਦੀ ਦਾ ਤਗ਼ਮਾ ਜਿੱਤ ਚੁੱਕੀ ਹੈ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚੌਧਰੀ ਹਰਦੇਵ ਸਿੰਘ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਨੇ ਵੀ ਸਿਮਰਨਜੀਤ ਕੌਰ ਨੂੰ ਮੁਬਾਰਕਾਬਦ ਭੇਜੀ। ਇਸ ਮੌਕੇ ਪ੍ਰੋ. ਬਚਿੱਤਰ ਸਿੰਘ, ਡਾ. ਜਗਦੀਪ ਸਿੰਘ,                          ਡਾ. ਹਰਮਨ ਸਿੰਘ, ਪ੍ਰੋ ਸਵਰਨਜੀਤ ਸਿੰਘ, ਪ੍ਰੋ ਹਰਮਨਦੀਪ ਸਿੰਘ, ਪ੍ਰੋ ਜਸਵਿੰਦਰ ਸਿੰਘ, ਪ੍ਰੋ ਜਸ਼ਨਦੀਪ ਕੌਰ, ਪ੍ਰੋ ਮੁਸਕਾਨ, ਪ੍ਰੋ ਸੁਰਖਾਬ ਅਤੇ ਪ੍ਰੋ ਸੰਦੀਪ ਕੌਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *