ਸੰਨੀ ਬਰਾੜ ਨੂੰ ਭਾਜਪਾ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ‘ਤੇ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਦਿੱਤੀ ਵਧਾਈ ਨੈਬ ਸਿੰਘ ਸੈਣੀ ਦੇ ਫ਼ਰੀਦਕੋਟ ਦੌਰੇ ਦੌਰਾਨ ਹੋਈ ਨਿਯੁਕਤੀ, ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

Spread the love
ਜੈਤੋ/ਫ਼ਰੀਦਕੋਟ, 2 ਅਗਸਤ (ਮਨਜੀਤ ਸਿੰਘ ਢੱਲਾ): ਭਾਰਤੀ ਜਨਤਾ ਪਾਰਟੀ ਵੱਲੋਂ ਸੰਦੀਪ ਸਿੰਘ (ਸੰਨੀ ਬਰਾੜ) ਨੂੰ ਭਾਜਪਾ ਫ਼ਰੀਦਕੋਟ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਗੌਰਵ ਕੱਕੜ ਦੀ ਥਾਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਨਿਯੁਕਤੀ ਹਰਿਆਣਾ ਦੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਦੇ ਫ਼ਰੀਦਕੋਟ ਦੌਰੇ ਦੌਰਾਨ ਹੋਈ, ਜਿਸ ਨਾਲ ਜ਼ਿਲ੍ਹੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਸੰਨੀ ਬਰਾੜ ਪੰਜਾਬ ਦੀ ਰਾਜਨੀਤੀ ਦਾ ਇੱਕ ਸਰਗਰਮ ਚਿਹਰਾ ਮੰਨੇ ਜਾਂਦੇ ਹਨ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ ਅਤੇ ਉਨ੍ਹਾਂ ਦੇ ਓ.ਐੱਸ.ਡੀ. (OSD) ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਪਾਰਟੀ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ।ਇਸ ਮੌਕੇ ਭਾਜਪਾ ਦੇ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਜੈਤੋ ਹਲਕਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਸੰਨੀ ਬਰਾੜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਿਲ੍ਹੇ ਵਿੱਚ ਨਵੀਂ ਦਿਸ਼ਾ ਅਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸੰਨੀ ਬਰਾੜ ਦੇ ਸੰਗਠਨਾਤਮਕ ਤਜ਼ਰਬੇ ਦਾ ਪਾਰਟੀ ਨੂੰ ਪੂਰਾ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਬੂਥ ਪੱਧਰ ਤੱਕ ਹੋਰ ਮਜ਼ਬੂਤ ਹੋਵੇਗੀ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਰੰਧਾਵਾ, ਲਖਵਿੰਦਰ ਸਿੰਘ ਰੰਧਾਵਾ, ਰਣਵੀਰ ਸਿੰਘ ਸੇਵੇਵਾਲਾ,ਰਾਮ ਅਵਤਾਰ ਵਰਮਾ, ਡਾਕਟਰ ਕਸ਼ਮੀਰ ਸਿੰਘ, ਅਰਸ਼ਦੀਪ ਸਿੰਘ ਸਮੇਤ ਹੋਰ ਆਗੂਆਂ ਅਤੇ ਵਰਕਰਾਂ ਨੇ ਸੰਨੀ ਬਰਾੜ ਨੂੰ ਫ਼ਰੀਦਕੋਟ ਜ਼ਿਲ੍ਹਾ ਭਾਜਪਾ ਦਾ ਪ੍ਰਧਾਨ ਨਿਯੁਕਤ ਹੋਣ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।ਇਸ ਮੌਕੇ ਨਵੇਂ ਨਿਯੁਕਤ ਭਾਜਪਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ (ਸੰਨੀ ਬਰਾੜ) ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਮਿਹਨਤ,ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *