ਹਲਕਾ ਜਗਰਾਉਂ ਦੀ ਸੰਗਠਨਾਤਮਕ ਮਜ਼ਬੂਤੀ ‘ਤੇ ਸੁਖਬੀਰ ਬਾਦਲ ਨਾਲ ਐੱਸ. ਆਰ. ਕਲੇਰ ਦੀ ਅਹਿਮ ਬੈਠਕ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਦੀ ਰਣਨੀਤੀ ‘ਤੇ ਚਰਚਾ, 194 ਬੂਥਾਂ ‘ਤੇ ਬੀ.ਐਲ.ਏ.-2 ਨਿਯੁਕਤ ਕਰਨ ਦਾ ਦਾਅਵਾ

Spread the love
ਜਗਰਾਉਂ, 14(ਜਸਵਿੰਦਰ ਸਿੰਘ ਡਾਂਗੀਆ ) ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਜਗਰਾਉਂ ਦੇ ਇੰਚਾਰਜ ਐੱਸ. ਆਰ. ਕਲੇਰ ਨੇ ਸੋਮਵਾਰ ਨੂੰ ਪਿੰਡ ਬਾਦਲ ਵਿਖੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਹਲਕਾ ਜਗਰਾਉਂ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਬੈਠਕ ਦੌਰਾਨ ਹਲਕੇ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਲਈ ਰਣਨੀਤੀ ਤਿਆਰ ਕਰਨ ‘ਤੇ ਖਾਸ ਤੌਰ ‘ਤੇ ਚਰਚਾ ਹੋਈ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜਨ-ਅਧਾਰ ਨੂੰ ਮਜ਼ਬੂਤ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਮੁਲਾਕਾਤ ਤੋਂ ਬਾਅਦ ਐੱਸ. ਆਰ. ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਲਕੇ ਦੇ ਹਰ ਪਿੰਡ ਅਤੇ ਹਰ ਬੂਥ ‘ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਇਸੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਦਾ ਕਾਰਜ ਨਿਰੰਤਰ ਜਾਰੀ ਰਹੇਗਾ। ਐੱਸ. ਆਰ. ਕਲੇਰ ਨੇ ਚੱਲ ਰਹੀ ਐੱਸ.ਆਈ.ਆਰ. ਪ੍ਰਕਿਰਿਆ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਹਲਕਾ ਜਗਰਾਉਂ ਦੇ ਸਾਰੇ 194 ਬੂਥਾਂ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਬੀ.ਐਲ.ਏ.-2 ਨਿਯੁਕਤ ਕਰ ਦਿੱਤੇ ਗਏ ਹਨ, ਜਦਕਿ ਹੋਰ ਰਾਜਨੀਤਿਕ ਪਾਰਟੀਆਂ ਅਜੇ ਤੱਕ ਆਪਣੇ ਬੀ.ਐਲ.ਏ.-2 ਦੀ ਤਾਇਨਾਤੀ ਪੂਰੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਸਮਰੱਥਾ ਅਤੇ ਚੋਣੀ ਤਿਆਰੀ ਦਾ ਪ੍ਰਤੀਕ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਰਕਰਾਂ ਦੀ ਏਕਤਾ, ਅਨੁਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਸਦਕਾ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਉਂ ਵਿੱਚ ਆਪਣਾ ਸੰਗਠਨ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਕੌਂਸਲਰ ਸ. ਦਵਿੰਦਰਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *