ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਕੋਸ਼ਿਸ਼ ਨੂੰ ਪਿਆ ਬੂਰ ਨੂਰਪੁਰਬੇਦੀ ਵਿੱਚ ਇੰਨਡੋਰ ਸਟੇਡੀਅਮ ਦਾ ਨਿਰਮਾਣ ਜੰਗੀ ਪੱਧਰ ‘ਤੇ ਸ਼ੁਰੂ

Spread the love
ਨੂਰਪੁਰਬੇਦੀ: ਦਲਜੀਤ ਚਨੌਲੀ =ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਲਗਾਤਾਰ ਮਿਹਨਤ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨ ਨੂਰਪੁਰਬੇਦੀ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਇੰਨਡੋਰ ਸਟੇਡੀਅਮ ਬਣਾਉਣ ਦਾ ਐਲਾਨ ਹੋਣ ਤੋਂ ਬਾਅਦ ਹੁਣ ਇਸ ਪ੍ਰੋਜੈਕਟ ਦਾ ਨਿਰਮਾਣ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਖੇਤਰ ਦੇ ਨੌਜਵਾਨ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਬਿਹਤਰ ਮੰਚ ਉਪਲਬਧ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਨੂਰਪੁਰਬੇਦੀ ਦਾ ਇਹ ਇੰਨਡੋਰ ਸਟੇਡੀਅਮ ਉਸੇ ਸੋਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਬਣਨ ਨਾਲ ਖਿਡਾਰੀ ਸਾਲ ਭਰ ਮੌਸਮ ਦੀ ਪਰਵਾਹ ਕੀਤੇ ਬਿਨਾਂ ਅਭਿਆਸ ਕਰ ਸਕਣਗੇ ਅਤੇ ਕੌਮੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਿਤਾਵਾਂ ਲਈ ਆਪਣੀ ਤਿਆਰੀ ਹੋਰ ਮਜ਼ਬੂਤ ਕਰ ਸਕਣਗੇ। ਵਿਧਾਇਕ ਚੱਢਾ ਨੇ ਦੱਸਿਆ ਕਿ ਨੂਰਪੁਰਬੇਦੀ ਇਲਾਕੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਵੀਮਿੰਗ ਪੂਲ ਦੀ ਸਥਾਪਨਾ ਦੀ ਯੋਜਨਾ ‘ਤੇ ਵੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਢੁਕਵੀਂ ਥਾਂ ਦੀ ਚੋਣ ਕਰਕੇ ਇਸ ਪ੍ਰੋਜੈਕਟ ਨੂੰ ਵੀ ਅਮਲੀ ਰੂਪ ਦਿੱਤਾ ਜਾਵੇਗਾ, ਜਿਸ ਨਾਲ ਤੈਰਾਕੀ ਦੇ ਖੇਤਰ ਵਿੱਚ ਰੁਚੀ ਰੱਖਣ ਵਾਲੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ, ਵਾਲੀਬਾਲ ਕੋਰਟਾਂ ਅਤੇ ਦੌੜ ਟਰੈਕਾਂ ਦੇ ਨਿਰਮਾਣ ਕਾਰਜ ਵੀ ਲਗਾਤਾਰ ਜਾਰੀ ਹਨ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕਾ ਰੂਪਨਗਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਵਿੱਚ ਖੇਡਾਂ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾ ਸਕਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *