ਹਾਈਕੋਰਟ ਦਾ ਸਰਕਾਰ ਨੂੰ ਠੋਕਵਾਂ ਹੁਕਮ: ਮੁਲਾਜ਼ਮਾਂ ਦੇ ਹੱਕਾਂ ਨਾਲ ਨਹੀਂ ਹੋਵੇਗਾ ਖਿਲਵਾੜ, ਇਹ ਹੱਕਾਂ ਦੀ ਵੱਡੀ ਜਿੱਤ – ਅਜੇ ਮੰਗੂਪੁਰ 15 ਦਿਨਾਂ ‘ਚ ਡੀ.ਏ. ਦੇਣ ਅਤੇ ਦੇਰੀ ‘ਤੇ 6% ਵਿਆਜ਼ ਅਦਾ ਕਰਨ ਦੇ ਆਦੇਸ਼; 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗੀ ਵੱਡੀ ਰਾਹਤ

Spread the love
ਨਵਾਂਸ਼ਹਿਰ , 4 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ‘ਆਪ’ ਸਰਕਾਰ ਨੂੰ ਦਿੱਤੇ ਗਏ ਤਾਜ਼ਾ ਅਤੇ ਸਖ਼ਤ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਇਸ ਨੂੰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਇੱਕ ਵੱਡੀ ਅਤੇ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ।ਅਜੇ ਮੰਗੂਪੁਰ ਨੇ ਕਿਹਾ ਕਿ ਹਾਈਕੋਰਟ ਨੇ ਬਿਲਕੁਲ ਸਪਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਕਰਮਚਾਰੀਆਂ ਦੇ ਹੱਕਾਂ ਨਾਲ ਕਿਸੇ ਵੀ ਕੀਮਤ ‘ਤੇ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਅਦਾਲਤ ਨੇ ਸਰਕਾਰ ਨੂੰ ਸਖ਼ਤ ਹਦਾਇਤ ਜਾਰੀ ਕਰਦਿਆਂ ਹੁਕਮ ਦਿੱਤਾ ਹੈ ਕਿ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਹਰ ਹਾਲਤ ਵਿੱਚ 15 ਦਿਨਾਂ ਦੇ ਅੰਦਰ-ਅੰਦਰ ਅਦਾ ਕੀਤਾ ਜਾਵੇ।ਇਸ ਦੇ ਨਾਲ ਹੀ ਅਦਾਲਤ ਨੇ ਮੁਲਾਜ਼ਮਾਂ ਦੇ ਪੱਖ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਇਹ ਵੀ ਹੁਕਮ ਦਿੱਤਾ ਹੈ ਕਿ ਜੇਕਰ ਇਸ ਭੁਗਤਾਨ ਵਿੱਚ ਦੇਰੀ ਹੁੰਦੀ ਹੈ, ਤਾਂ ਸਰਕਾਰ ਨੂੰ 6% ਵਿਆਜ਼ ਵੀ ਦੇਣਾ ਪਵੇਗਾ।ਕਾਂਗਰਸੀ ਆਗੂ ਅਜੇ ਮੰਗੂਪੁਰ ਨੇ ਦੱਸਿਆ ਕਿ ਮਾਨਯੋਗ ਅਦਾਲਤ ਦੇ ਇਸ ਫੈਸਲੇ ਨਾਲ ਸੂਬੇ ਦੇ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੱਖਾਂ ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਲੈ ਕੇ ਆਇਆ ਹੈ ਜੋ ਲੰਮੇ ਸਮੇਂ ਤੋਂ ਆਪਣੇ ਹੱਕੀ ਡੀ.ਏ. ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਸਨ। ਅਦਾਲਤ ਦੇ ਇਸ ਰੋਕਥਾਮ ਵਾਲੇ ਅਤੇ ਇਤਿਹਾਸਕ ਸੁਨੇਹੇ ਨੇ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਨੂੰ ਨਕਾਰਦਿਆਂ ਮੁਲਾਜ਼ਮਾਂ ਦੇ ਸੰਘਰਸ਼ ਅਤੇ ਸੱਚ ਦੀ ਜਿੱਤ ‘ਤੇ ਮੋਹਰ ਲਗਾਈ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *