ਹੋਲੀ ਕਰਾਸ ਸਕੂਲ ਦਾਨੇਵਾਲਾ ਵਿਖੇ ‘ਐਕਸਪੋਗਿਆਮਾ 2026’ ਮੈਥ ਤੇ ਸਾਇੰਸ ਪ੍ਰਦਰਸ਼ਨੀ ਦਾ ਸ਼ਾਨਦਾਰ ਆਯੋਜਨ ਬਲਾਕ ਪ੍ਰਾਇਮਰੀ ਸਿੱਖਿਆਂ ਅਫ਼ਸਰ ਸਤੀਸ਼ ਮਿਗਲਾਨੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਵਿਦਿਆਰਥੀਆਂ ਦੇ ਵਿਗਿਆਨਿਕ ਮਾਡਲਾਂ ਦੀ ਕੀਤੀ ਸ਼ਲਾਘਾ

Spread the love
ਪੱਟੀ ਸਦੀਕ, 18 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਿੰਡ ਦਾਨੇਵਾਲਾ ਸਥਿਤ ਨਾਮਵਰ ਵਿਦਿਅਕ ਸੰਸਥਾ ਹੋਲੀ ਕਰਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਿਕ ਸੋਚ ਅਤੇ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ “ਐਕਸਪੋਗਿਆਮਾ 2026” ਮੈਥ ਅਤੇ ਸਾਇੰਸ ਪ੍ਰਦਰਸ਼ਨੀ ਦਾ ਸਫਲ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰਦਰਸ਼ਨੀ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.) ਸ਼੍ਰੀ ਸਤੀਸ਼ ਮਿਗਲਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਸਮਾਗਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਨਾਮਵਰ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਗਣਿਤ ਅਤੇ ਵਿਗਿਆਨ ਦੇ ਗੁੰਝਲਦਾਰ ਸਿਧਾਂਤਾਂ ਨੂੰ ਸਰਲ ਰੂਪ ਵਿੱਚ ਪੇਸ਼ ਕਰਦੇ ਕਈ ਸ਼ਾਨਦਾਰ ਅਤੇ ਨਿਵੇਕਲੇ ਵਰਕਿੰਗ ਮਾਡਲ ਪ੍ਰਦਰਸ਼ਿਤ ਕੀਤੇ ਗਏ, ਜਿਨ੍ਹਾਂ ਨੇ ਉੱਥੇ ਮੌਜੂਦ ਸਭਨਾਂ ਦੇ ਮਨ ਮੋਹ ਲਏ। ਕਿਤਾਬੀ ਗਿਆਨ ਦੇ ਨਾਲ ਅਮਲੀ ਸਿੱਖਿਆ ਵੀ ਜ਼ਰੂਰੀ: ਸਕੂਲ ਮੁਖੀ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਜ਼ੋਬਨ ਪੀਜੋਰਜ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਾਇੰਸ ਅਤੇ ਮੈਥ ਵਰਗੇ ਵਿਸ਼ਿਆਂ ਦੀ ਅਹਿਮੀਅਤ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ: ਇਨ੍ਹਾਂ ਵਿਸ਼ਿਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਰੱਖਣ ਦੀ ਬਜਾਏ, ਰੋਜ਼ਾਨਾ ਜੀਵਨ ਦੇ ਅਮਲੀ ਰੂਪ ਵਿੱਚ ਸਮਝਣਾ ਬੇਹੱਦ ਜ਼ਰੂਰੀ ਹੈ। ਅਜਿਹੀਆਂ ਪ੍ਰਦਰਸ਼ਨੀਆਂ ਬੱਚਿਆਂ ਵਿੱਚ ਤਾਰਕਿਕ ਸੋਚ (Logical Thinking) ਅਤੇ ਖੋਜ ਭਰਪੂਰ ਬਿਰਤੀ ਦਾ ਵਿਕਾਸ ਕਰਦੀਆਂ ਹਨ। ਮਹਿਮਾਨਾਂ ਅਤੇ ਮਾਪਿਆਂ ਦਾ ਪ੍ਰਗਟਾਇਆ ਧੰਨਵਾਦ ਪ੍ਰਦਰਸ਼ਨੀ ਦੇ ਸਮਾਪਤੀ ਸਮਾਰੋਹ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਬੀ.ਪੀ.ਈ.ਓ. ਸਤੀਸ਼ ਮਿਗਲਾਨੀ, ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ, ਇਲਾਕੇ ਦੀਆਂ ਪਤਵੰਤੀਆਂ ਸ਼ਖਸੀਅਤਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਹਾਜ਼ਰੀ ਨੇ ਵਿਦਿਆਰਥੀਆਂ ਦਾ ਹੌਸਲਾ ਕਈ ਗੁਣਾ ਵਧਾ ਦਿੱਤਾ ਹੈ। ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਸਕੂਲ ਪ੍ਰਬੰਧਨ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *