ਏਸ਼ੀਆ ਕੱਪ ਜੇਤੂ ਹਾਕੀ ਖਿਡਾਰਨ ਰਸ਼ਮੀਨ ਕੌਰ ਹਾਂਡਾ ਦਾ ਆਸ਼ੂ ਬੰਗੜ ਕਾਂਗਰਸ ਵੱਲੋਂ ਸ਼ਾਨਦਾਰ ਸਵਾਗਤ

Spread the love
ਧੀਆਂ ਪੰਜਾਬ ਦਾ ਮਾਣ, ਖੇਡਾਂ ਅਤੇ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਲਈ ਕਾਂਗਰਸ ਹਮੇਸ਼ਾ ਵਚਨਬੱਧ-ਆਸ਼ੂ ਬੰਗੜ
ਫ਼ਿਰੋਜ਼ਪੁਰ,10 ਜੂਨ 2026 (ਅਸ਼ੋਕ ਭਾਰਦਵਾਜ) ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿੱਚ ਆਪਣੀ ਖੇਡ ਦਾ ਲੋਹਾ ਮਨਵਾ ਕੇ ਅਤੇ ਮੈਡਲ ਜਿੱਤ ਕੇ ਪਰਤੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਜਮੀਤ ਪੋਰ ਢੇਰੂ ਦੀ ਹੋਣਹਾਰ ਹਾਕੀ ਖਿਡਾਰਨ ਰਸ਼ਮੀਨ ਕੌਰ ਹਾਂਡਾ ਦਾ ਅੱਜ ਫ਼ਿਰੋਜ਼ਪੁਰ ਪਹੁੰਚਣ ’ਤੇ ਕਾਂਗਰਸ ਪਾਰਟੀ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਖ਼ੁਸ਼ੀ ਦੇ ਮੌਕੇ ’ਤੇ ਕਾਂਗਰਸ ਦੇ ਸੀਨੀਅਰ ਆਗੂ ਆਸ਼ੂ ਬੰਗੜ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਇਸ ਧੀ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਆਸ਼ੂ ਬੰਗੜ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਹਾਕੀ ਦੇ ਮੈਦਾਨ ਵਿੱਚ ਕਮਾਲ ਕਰਕੇ ਪੂਰੀ ਦੁਨੀਆ ‘ਚ ਦੇਸ਼ ਦੀ ਸ਼ਾਨ ਵਧਾਈ ਹੈ। ਉਨ੍ਹਾਂ ਕਿਹਾ ਇਹ ਮੈਡਲ ਸਿਰਫ਼ ਰਸ਼ਮੀਨ ਕੌਰ ਹਾਂਡਾ ਦਾ ਨਹੀਂ, ਸਗੋਂ ਸਮੁੱਚੇ ਪੰਜਾਬ ਅਤੇ ਖੇਡ ਜਗਤ ਦਾ ਮਾਣ ਹੈ। ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਹਮੇਸ਼ਾ ਖਿਡਾਰੀਆਂ ਨੂੰ ਸਭ ਤੋਂ ਵੱਧ ਸਹੂਲਤਾਂ ਅਤੇ ਸਰਕਾਰੀ ਨੌਕਰੀਆਂ ਦੇ ਕੇ ਨਿਵਾਜਿਆ ਗਿਆ ਸੀ। ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਅਤੇ ਬੁਨਿਆਦੀ ਸਹੂਲਤਾਂ ਦੇਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਉਣ ‘ਤੇ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਲਈ ਇੱਕ ਵਿਸ਼ੇਸ਼ ਅਤੇ ਮਜ਼ਬੂਤ ਖੇਡ ਨੀਤੀ ਲਿਆਂਦੀ ਜਾਵੇਗੀ। ਇਸ ਦੌਰਾਨ ਹਾਕੀ ਸਟਾਰ ਰਸ਼ਮੀਨ ਕੌਰ ਹਾਂਡਾ ਨੇ ਕਾਂਗਰਸ ਪਾਰਟੀ ਅਤੇ ਆਸ਼ੂ ਬੰਗੜ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਆਪਣਿਆਂ ਵੱਲੋਂ ਮਿਲੇ ਇਸ ਪਿਆਰ ਅਤੇ ਮਾਣ-ਸਨਮਾਨ ਨੇ ਉਸ ਦਾ ਹੌਸਲਾ ਹੋਰ ਬੁਲੰਦ ਕਰ ਦਿੱਤਾ ਹੈ ਅਤੇ ਉਹ ਭਵਿੱਖ ਵਿੱਚ ਦੇਸ਼ ਲਈ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਵਾਸਤੇ ਜੀ-ਤੋੜ ਮਿਹਨਤ ਕਰੇਗੀ। ਇਸ ਸਨਮਾਨ ਸਮਾਰੋਹ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਸ਼ਮੀਰ ਸਿੰਘ ਢੇਰੂ(ਬਲਾਕ ਸੰਮਤੀ ਮੈਂਬਰ ਅਤੇ ਪਿੰਡ ਦੀ ਸਮੁੱਚੀ ਟੀਮ),ਜਗਸੀਰ ਸਿੰਘ ਖੋਸਾ (ਜ਼ਿਲ੍ਹਾ ਵਾਇਸ ਪ੍ਰਧਾਨ, ਕਾਂਗਰਸ ਕਮੇਟੀ ਫ਼ਿਰੋਜ਼ਪੁਰ),ਰਵਿੰਦਰ ਸਿੰਘ ਤੂਤ(ਜ਼ਿਲ੍ਹਾ ਸਪੋਕਸਪਰਸਨ, ਕਾਂਗਰਸ ਕਮੇਟੀ ਫ਼ਿਰੋਜ਼ਪੁਰ)ਕਮਲਪ੍ਰੀਤ ਸਿੰਘ ਗਿੱਲ(ਬਲਾਕ ਪ੍ਰਧਾਨ ਘੱਲ ਖੁਰਦ, ਕਾਂਗਰਸ ਕਮੇਟੀ),ਗੋਪੀ ਔਲਖ* (ਸਾਬਕਾ ਬਲਾਕ ਸੰਮਤੀ ਮੈਂਬਰ),ਸਿਮਰ ਢਿੱਲੋਂ, ਕਸ਼ਮੀਰ ਸਿੰਘ, ਮੋਹਿਤ ਸਰਪੰਚ, ਮਨਦੀਪ ਸਿੰਘ ਥਿੰਦ ਅਤੇ ਗਗਨ ਭੰਡਾਰੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕੇ ਦੇ ਖੇਡ ਪ੍ਰੇਮੀ ਹਾਜ਼ਰ ਸਨ।
  • Related Posts

    *ਵਾਲੀਬਾਲ ਮੁਕਾਬਲੇ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ* *ਰੂੜੇਕੇ ਕਲਾਂ ਅਤੇ ਬਡਬਰ ਟੀਮਾਂ ਨੇ ਵੱਖ ਵੱਖ ਸ਼੍ਰੇਣੀਆਂ ਵਿਚ ਬਾਜ਼ੀ ਮਾਰੀ*

    Spread the love

    Spread the loveਤਪਾ ਮੰਡੀ, 14 ਸਤੰਬਰ( ਗੋਲਡੀ ਵਿਆਸ)=ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਬਲਾਕ ਬਰਨਾਲਾ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ…

    ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

    Spread the love

    Spread the loveਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ…

    Leave a Reply

    Your email address will not be published. Required fields are marked *