ਖੇਡਾਂ ਵਤਨ ਪੰਜਾਬ ਦੀਆਂ-2026 ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਜ਼ਿਲ੍ਹਾ ਤਰਨ ਤਾਰਨ ਦੇ ਖਿਡਾਰੀਆਂ ਤੇ ਨਾਗਰਿਕਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

Spread the love
ਤਰਨ ਤਾਰਨ, 02 ਸਤੰਬਰ  ( ਸਤਵਿੰਦਰ ਸਿੰਘ ਬੁੱਗਾ )ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਲਈ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮੁਕਾਬਲੇ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ’ਤੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਅਤੇ ਵਿਅਕਤੀ ਹਿੱਸਾ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਲਈ ਅੰਡਰ-14, ਅੰਡਰ-17, ਅੰਡਰ-21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਸਾਲ ਤੋਂ ਉੱਪਰ ਦੇ ਉਮਰ ਵਰਗ ਨਿਰਧਾਰਤ ਕੀਤੇ ਗਏ ਹਨ। ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਦਾ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਹੈ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖਿਡਾਰੀ ਅਤੇ ਹੋਰ ਚਾਹਵਾਨ ਵਿਅਕਤੀ ਖੇਡ ਵਿਭਾਗ ਦੀ ਵੈੱਬਸਾਈਟ sports.punjab.gov.in ’ਤੇ ਜਾ ਕੇ ਆਪਣੀ ਆਨਲਾਈਨ ਰਜਿਸਟਰੇਸ਼ਨ ਖੁਦ ਕਰ ਸਕਦੇ ਹਨ। ਜੇਕਰ ਕਿਸੇ ਨੂੰ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖੇਡ ਦਫ਼ਤਰ, ਤਰਨ ਤਾਰਨ ਵਿਖੇ ਪਹੁੰਚ ਕੇ ਰਜਿਸਟਰੇਸ਼ਨ ਕਰਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਬਲਾਕ ਪੱਧਰ ਦੀਆਂ ਖੇਡਾਂ 3 ਸਤੰਬਰ 2026 ਤੋਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਇਸ ਪੋਰਟਲ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਰੇਕ ਖਿਡਾਰੀ ਲਈ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ।ਸਤਵੰਤ ਕੌਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਖਿਡਾਰੀਆਂ, ਨੌਜਵਾਨਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖੇਡਾਂ ਰਾਹੀਂ ਸਿਹਤਮੰਦ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ, “ਆਓ ਸਾਰੇ ਮਿਲ ਕੇ ਖੇਡਾਂ ਨਾਲ ਜੁੜੀਏ ਅਤੇ ਤੰਦਰੁਸਤ ਪੰਜਾਬ ਬਣਾਈਏ।”
ਫੋਟੋ ਕੈਪਸ਼ਨ: ਸਤਵੰਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *