ਜੱਪਜੋਤ ਕੌਰ ਸੂਰੀ ਨੇ ਪੰਜਾਬ ਸਟੇਟ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗ਼ਮਾ

Spread the love
ਬਲਾਚੌਰ, 17 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪਿਛਲੇ ਦਿਨੀਂ ਲੁਧਿਆਣਾ ਵਿਖੇ ਕਰਵਾਈ ਗਈ 101ਵੀਂ ਪੰਜਾਬ ਸਟੇਟ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਲਾਚੌਰ ਇਲਾਕੇ ਦੀ ਹੋਣਹਾਰ ਧੀ ਜੱਪਜੋਤ ਕੌਰ ਸੂਰੀ (ਲੋਹਟਾ) ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਹਾਈ ਜੰਪ ਮੁਕਾਬਲੇ ਵਿੱਚ ਸਿਲਵਰ ਮੈਡਲ (ਚਾਂਦੀ ਦਾ ਤਗ਼ਮਾ) ਜਿੱਤ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਜੱਪਜੋਤ ਕੌਰ ਵੱਲੋਂ ਹਾਸਲ ਕੀਤੇ ਇਸ ਸ਼ਾਨਦਾਰ ਮੁਕਾਮ ਨੇ ਜਿੱਥੇ ਪਰਿਵਾਰ ਦਾ ਮਾਣ ਵਧਾਇਆ ਹੈ, ਉੱਥੇ ਹੀ ਸਮੁੱਚੇ ਬਲਾਚੌਰ ਇਲਾਕੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਪੂਰੇ ਪੰਜਾਬ ਵਿੱਚ ਚਮਕਾਇਆ ਹੈ।ਵਰਣਨਯੋਗ ਹੈ ਕਿ ਜੱਪਜੋਤ ਕੌਰ ਲੋਹਟਾ ਪਹਿਲਾਂ ਵੀ ਖੇਡ ਮੈਦਾਨਾਂ ਵਿੱਚ ਲਗਾਤਾਰ ਮੱਲਾਂ ਮਾਰਦੀ ਆ ਰਹੀ ਹੈ। ਉਸ ਨੇ ਇਸ ਤੋਂ ਪਹਿਲਾਂ ‘ਖੇਡਾਂ ਵਤਨ ਪੰਜਾਬ ਦੀਆਂ’, ਵੱਖ-ਵੱਖ ਸਕੂਲ ਖੇਡਾਂ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਕੇ ਸੋਨੇ ਦੇ ਸੈਂਕੜੇ ਮੈਡਲ ਆਪਣੇ ਨਾਮ ਕੀਤੇ ਹਨ। ਉਸ ਦੀ ਇਸ ਪ੍ਰਾਪਤੀ ’ਤੇ ਸਮੂਹ ਇਲਾਕਾ ਨਿਵਾਸੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜੱਪਜੋਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਹਾਰਦਿਕ ਵਧਾਈ ਦਿੱਤੀ ਗਈ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਪਰਮਾਤਮਾ ਉਸ ’ਤੇ ਮਿਹਰ ਭਰਿਆ ਹੱਥ ਰੱਖਣ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਅਤੇ ਉਲੰਪਿਕ ਮੁਕਾਬਲਿਆਂ ਵਿੱਚ ਵੀ ਸੋਨੇ ਦੇ ਮੈਡਲ ਜਿੱਤ ਕੇ ਪੰਜਾਬ ਅਤੇ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰੇ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *