*ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਵਿਖੇ ਸਲਾਨਾ ਖੇਡ ਸਮਾਗਮ ਦਾ ਆਯੋਜਨ

Spread the love

ਅਮ੍ਰਿਤਸਰ 11ਦਸੰਬਰ (ਦਿਨੇਸ਼ ਸੋਨੀ )   ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਂਕ ਵਿਖੇ ਚਾਰ-ਰੋਜ਼ਾ ਖੇਡ ਸਮਾਗਮ  ਅਤੇ ਇਨਾਮ ਵੰਡ ਸਮਾਰੋਹ ਕਰਵਾਏ ਗਏ। ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ।ਇਸ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਦਸ਼ਮੇਸ਼ ਪਿਤਾ ਦੇ ਪਰਿਵਾਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ।ਅੱਜ ਦੇ ਇਸ ਸਮਾਗਮ ਵਿੱਚ ਹਾਕੀ ਓਲੰਪੀਅਨ ਸ. ਜਰਮਨਪ੍ਰੀਤ ਸਿੰਘ ਅਤੇ ਸ.ਦਿਲਪ੍ਰੀਤ ਸਿੰਘ  ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਵੱਲੋਂ ਇਸ ਮੌਕੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਅੱਜ ਦੇ ਸਮਾਗਮ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਪ੍ਰਤੀਯੋਗਤਾਵਾਂ ਵਿੱਚ ਭਾਗ ਲਿਆ ਅਤੇ ਆਪਣੇ ਜ਼ਜ਼ਬਿਆਂ ਨੂੰ ਨਵੀਂ ਹਵਾ ਦਿੱਤੀ। ਵਿਦਿਆਰਥੀਆਂ ਨੇ ਜੂਨੀਅਰ ,ਸੀਨੀਅਰ 100ਮੀਟਰ,ਸੀਨੀਅਰ  ਬੁਆਇਜ ,200 ਮੀਟਰ, ਜੂਨੀਅਰ,ਸੀਨੀਅਰ ਵਿੰਗ ਬੁਆਇਜ  ਨੇ ਰੱਸਾ-ਕੱਸੀ ਵਿੱਚ ਭਾਗ ਲਿਆ।ਸੀਨੀਅਰ,ਜੂਨੀਅਰ ਲੈਮਨ ਰੇਸ ਦੇ ਮੁਕਾਬਲੇ ਕਰਵਾਏ ਗਏ।

   ਇਸ ਸੰਸਥਾ ਦੇ ਚੇਅਰਮੈਨ ਸਰਦਾਰ ਗੁਰਦੀਪ ਸਿੰਘ ਰੰਧਾਵਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ  ਨੂੰ ਖੇਡ ਸਮਾਗਮ ਦੀ ਆਰੰਭਤਾ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦਿਆਂ ਹੋਇਆ ਕਿਹਾ ਕਿ ਇਸ ਚਾਰ ਰੋਜ਼ਾ ਖੇਡ ਸਮਾਗਮ ਦੇ ਵਿੱਚ ਹਰ ਬੱਚਾ ਉਤਸ਼ਾਹ ਦੇ ਨਾਲ ਹਰ ਪ੍ਰਤੀਯੋਗਿਤਾ ਦੇ ਵਿੱਚ ਭਾਗ ਲਵੇ ਅਤੇ ਖੇਡਾਂ ਦੇ ਮਹੱਤਵ ਨੂੰ ਸਮਝੇ ।ਇਸ ਤੋਂ ਇਲਾਵਾ ਸੰਸਥਾ ਦੇ ਮੈਨੇਜਰ ਸ. ਹਰਸ਼ਦੀਪ ਸਿੰਘ ਰੰਧਾਵਾ ਨੇ ਆਏ ਹੋਏ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਵਿਸ਼ੇਸ਼ ਸਨਮਾਨ ਦਿੰਦਿਆਂ ਹੋਇਆ ਧੰਨਵਾਦ ਕੀਤਾ ਅਤੇ ਉਹਨਾਂ ਦੇ ਸਨਮਾਨ ਵਿੱਚ ਕਿਹਾ ਕਿ  ਇਹਨਾਂ ਸ਼ਖਸ਼ੀਅਤਾਂ ਦੀ ਤਰ੍ਹਾਂ  ਹੀ ਅਸੀਂ ਵੀ ਚਾਹੁੰਦੇ ਹਾਂ ਕਿ ਸਾਡੇ ਬੱਚੇ ਵੀ ਆਪ ਜੀ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ,ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰਾਂ ਉੱਤੇ

ਜਾ ਕੇ ਸੰਸਥਾ ਦਾ,ਸੂਬੇ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ।ਹਾਕੀ ਓਲੰਪੀਅਨ ਸ.ਜਰਮਨਜੀਤ ਸਿੰਘ ਜੀ ਅਤੇ ਸ.ਦਿਲਪ੍ਰੀਤ ਸਿੰਘ ਜੀ ਦੇ ਵਿਸ਼ੇਸ਼ ਸਨਮਾਨ ਮੌਕੇ ਚੇਅਰਮੈਨ ਸਰਦਾਰ ਗੁਰਦੀਪ ਸਿੰਘ ਰੰਧਾਵਾ, ਮੈਨੇਜਰ ਸ: ਹਰਸ਼ਦੀਪ ਸਿੰਘ ਰੰਧਾਵਾ,ਪ੍ਰਿੰ.ਜਤਿੰਦਰ ਸ਼ਰਮਾ ,ਸ.ਗੁਰਦੀਪ ਸਿੰਘ ਜਲਾਲ ਉਸਮਾ ,ਪ੍ਰਿੰ.ਮੈਡਮ ਗੁਰਬੀਰ ਕੌਰ, ਸ.ਅਨੂਜੀਤ ਸਿੰਘ ਵਾਲੀਆਂ,ਸ.ਮਨਪ੍ਰੀਤ ਸਿੰਘ ਟੱਕਰ,ਮੈ.ਹਰਪ੍ਰੀਤ ਕੌਰ,ਪ੍ਰਿੰ. ਮਨਦੀਪ ਸਿੰਘ,ਸ਼੍ਰੀ ਅਜੇ ਗਾਂਧੀ ਜੀ ਸਰਪੰਚ ਮਹਿਤਾ ਚੌਂਕ,ਕੈਪਟਨ ਜੋਗਿੰਦਰ ਸਿੰਘ ਤੇ ਹੋਰ ਨਾਮੀ ਸ਼ਖਸ਼ੀਅਤਾਂ ਮੌਜੂਦ ਸਨ।

  • Related Posts

    ਸਾਲ 2026-27 ਦੇ ਸ਼ੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲ 14, 17, 19 ਸਾਲ ਦੇ ਖਿਡਾਰੀਆਂ ਦੇ ਟਰਾਇਲ ਕੱਲ 

    Spread the love

    Spread the loveਅੰਮ੍ਰਿਤਸਰ 4 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ) ਖੇਡ ਵਿਭਾਗ ਪੰਜਾਬ ਵੱਲੋ ਸਾਲ 2026-2027 ਦੇ ਸ਼ੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਜ (ਡੇ-ਸਕਾਲਰ) ਵਿੱਚ ਅੰਡਰ-14, 17 ਅਤੇ 19 ਸਾਲ ਦੇ ਹੋਣਹਾਰ ਖਿਡਾਰੀਆਂ…

    4 ਅਪ੍ਰੈਲ 2026 ਨੂੰ ਹੋਵੇਗੀ ਬਠਿੰਡੇ ਜਿਲ੍ਹੇ ਦੀ ਰਗਬੀ ਚੈਂਪੀਅਨਸ਼ਿਪ 

    Spread the love

    Spread the love ਰਾਮੇਆਣਾ  2 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ ) ਰਗਬੀ ਐਸੋਸੀਏਸ਼ਨ ਬਠਿੰਡਾ ਦੇ ਜਨਰਲ ਸੈਕਟਰੀ ਜਸ਼ਨਦੀਪ ਸਿੰਘ ਨਾਲ ਗੱਲ ਕਰਦੇ ਹੋਏ, ਉਹਨਾਂ ਨੇ ਦੱਸਿਆ ਕਿ ਰਗਬੀ ਖੇਡ ਨੂੰ…

    Leave a Reply

    Your email address will not be published. Required fields are marked *