ਦਸ਼ਮੇਸ਼ ਸਕੂਲ ਬਿਲਾਸਪੁਰ ਦੇ ਖਿਡਾਰੀ ਸ਼ੂਟਿੰਗ ਮੁਕਾਬਲਿਆਂ ‘ਚ ਦਿਖਾਉਣਗੇ ਆਪਣੇ ਜੌਹਰ ==== ਜ਼ਿਲ੍ਹਾ ਪੱਧਰ ਤੇ ਟੀਮਾਂ ਕਰਨਗੀਆਂ ਸ਼ਮੂਲੀਅਤ   =====

Spread the love
ਨਿਹਾਲ ਸਿੰਘ ਵਾਲਾ, 28 ਅਗਸਤ ( ਪੱਤਰ ਪ੍ਰੇਰਕ)–ਸਿੱਖ਼ਿਆ ਖ਼ੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਖਿਡਾਰੀ ਜ਼ਿਲ੍ਹਾ ਪੱਧਰ ਤੇ ਸ਼ੂਟਿੰਗ (ਨਿਸ਼ਾਨੇਬਾਜੀ) ਮੁਕਾਬਲਿਆਂ ਵਿੱਚ ਭਾਗ ਲੈਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਖੇਡ ਕੋਚ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸੰਸਥਾ ਦੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 19 ਸਾਲ ਉਮਰ ਵਰਗ ਦੇ ਲੜਕੇ ਮਨਜਿੰਦਰ ਸਿੰਘ, ਸੁਖਮਨ ਸਿੰਘ, ਹਰਜੀਤ ਸਿੰਘ ਤੇ ਅਰਸ਼ਦੀਪ ਸਿੰਘ ਦੀ ਟੀਮ ਤਿਆਰ ਬਰ ਤਿਆਰ ਹੈ। ਇਸ ਤਰ੍ਹਾਂ 17 ਸਾਲ ਉਮਰ ਵਰਗ ਦੇ ਪਰਦੀਪ ਸਿੰਘ, ਏਕਮਜੀਤ ਸਿੰਘ, ਜੈਦੀਪ ਸਿੰਘ ਤੇ ਬਲਦੀਪ ਸਿੰਘ ਦੀ ਟੀਮ ਮੈਦਾਨ ਵਿੱਚ ਨਿਤਰੇਗੀ। ਲੜਕੀਆਂ ਦੇ 19 ਸਾਲ ਉਮਰ ਵਰਗ ਦੀ ਟੀਮ ਵਿੱਚ ਨਮਨਦੀਪ ਕੌਰ, ਰਮਨਦੀਪ ਕੌਰ, ਸੁਪਨਦੀਪ ਕੌਰ ਤੇ ਅਮਨਦੀਪ ਕੌਰ ਸ਼ਾਮਿਲ ਹਨ। ਲੜਕੀਆਂ ਦੀ 17 ਸਾਲ ਉਮਰ ਵਰਗ ਦੀ ਟੀਮ ਵਿੱਚ ਜਸਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਰਜਿੰਦਰ ਕੌਰ ਤੇ ਹਰਜੋਤ ਕੌਰ ਸ਼ਾਮਿਲ ਹਨ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਸੇਖੋਂ ਅਤੇ ਗੁਰਚਰਨ ਸਿੰਘ ਰਾਮਾਂ ਅਤੇ ਸਮੁੱਚੇ ਸਟਾਫ ਨੇ ਇਨ੍ਹਾਂ ਪ੍ਰਤਿਭਾਵਾਨ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *