ਦ ਨੋਰਵੁੱਡ ਸਕੂਲ, ਚਾਹਲ ਦੇ ਵਿਦਿਆਰਥੀਆਂ ਨੇ ਸੀ ਬੀ ਐਸ ਈ ਕਲੱਸਟਰ ਐਥਲੈਟਿਕਸ ਵਿੱਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ।

Spread the love
ਨਵਾਂਸ਼ਹਿਰ /ਕਾਠਗੜ੍ਹ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਸਕੂਲ ਮੈਨੇਜਮੈਂਟ ਨੇ ਖੁਸ਼ੀ ਮਹਿਸੂਸ ਕਰਦਿਆ ਦੱਸਿਆ ਕਿ ਸੀ ਬੀ ਐਸ ਈ ਕਲੱਸਟਰ ਦੇ ਟੂਰਨਾਮੈਂਟ ਜੋ ਕਿ ਪਠਾਨਕੋਟ ਵਿਖੇ ਪ੍ਰਤਾਪ ਵਰਲਡ ਸੀ. ਸੈ. ਪਬਲਿਕ ਸਕੂਲ ਵਿੱਚ ਆਯੋਜਿਤ ਕੀਤੇ ਗਏ ਸਨ। ਜਿਸ ਵਿੱਚ ਅੰਡਰ-17 ਈਵੈਂਟ ਹਾਈ ਜੰਪ ਵਿੱਚ ਜਪਜੰਤ ਕੌਰ ਨੇ 1.40 ਮੀਟਰ ਉੱਚੀ ਛਲਾਂਗ ਲਗਾ ਕੇ ਪਹਿਲਾ ਸਥਾਨ ਹਾਸਿਲ ਕੀਤਾ ਤੇ ਅੰਡਰ-19 ਈਵੈਂਟ ਹਾਈ ਜੰਪ ਵਿੱਚ ਬਲਰਾਮ ਖੇਪੜ ਨੇ 1.51 ਮੀਟਰ ਉੱਚੀ ਛਲਾਂਗ ਲਗਾ ਕੇ ਦੂਜਾ ਸਥਾਨ ਹਾਸਿਲ ਕੀਤਾ।ਸਕੂਲ ਮੈਨੇਜਮੈਂਟ ਨੇ ਇਸ ਖੁਸ਼ੀ ਦੇ ਮੌਕੇ ਤੇ ਖਿਡਾਰੀਆਂ ਤੇ ਕੋਚਿਸ ਨੂੰ ਵਧਾਈ ਦਿੰਦਿਆ ਦੱਸਿਆ ਕਿ ਇਹ ਸਾਡੇ ਵਿਦਿਆਰਥੀਆਂ ਤੇ ਕੋਚਿਸ ਦੀ ਮਿਹਨਤ ਦਾ ਨਤੀਜਾ ਹੈ। ਜਿਨਾਂ ਨੇ ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ-ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਦ ਨੋਰਵੁੱਡ ਸਕੂਲ ਪਹਿਲੇ ਦਿਨ ਤੋਂ ਹੀ ਪੜਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਉਤਸ਼ਾਹਿਤ ਕਰਦਾ ਆ ਰਿਹਾ ਹੈ, ਕਿਉਂਕਿ ਖੇਡਾਂ ਜੀਵਨ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *