ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ

Spread the love

-24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ

– ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ

ਜੈਤੋ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਢਿੱਲੋਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਜ਼ਿਪਟ ਦੇਸ਼ ਦੀ ਰਾਜਧਾਨੀ ਕਾਇਰੋ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਭਾਰਤ ਦੇ 4 ਬੋਸ਼ੀਆ ਖਿਡਾਰੀ ਹਿੱਸਾ ਲੈਣਗੇ। ਇਹਨਾ ਖਿਡਾਰੀਆਂ ਵਿੱਚ ਸ਼ਾਮਿਲ ਹਨ ਬੀ ਸੀ-3 ਕੈਟਾਗਰੀ ਦੇ ਭਾਰਤ ਦੇ ਅੰਤਰਰਾਸ਼ਟਰੀ ਬੋਸ਼ੀਆ ਖਿਡਾਰੀ ਸਚਿਨ ਚਾਮਰੀਆ, ਅਜੇਆ ਰਾਜ, ਜਤਿਨ ਕੁਸ਼ਵਾਹਾ ਅਤੇ ਲੜਕੀਆਂ ਵਿੱਚ ਸਰਿਤਾ ਦਵਿਵੇਦੀ। ਇਹਨਾ ਦੇ ਨਾਲ ਭਾਰਤ ਦੇ ਅੰਤਰਰਾਸ਼ਟਰੀ ਰੈਫਰੀ ਜਸਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਅਸ਼ੋਕ ਬੇਦੀ ਅਤੇ ਟੀਮ ਮੈਨੇਜਰ ਵਜੋਂ ਪ੍ਰਮੋਦ ਧੀਰ ਇਸ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਇਜ਼ਿਪਟ ਦੇਸ਼ ਜਾਣਗੇ ਅਤੇ ਇਨਾ ਖਿਡਾਰੀਆਂ ਦੀ ਅਗਵਾਈ ਕਰਨਗੇ।ਇਹਨਾਂ ਖਿਡਾਰੀਆਂ ਦੀ ਇਜ਼ਿਪਟ ਜਾਣ ਤੋਂ ਪਹਿਲਾਂ ਬੋਸੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਦਿੱਲੀ ਵਿਖੇ 24 ਜੁਲਾਈ 2026 ਨੂੰ ਸ਼ਾਮ 4.30 ਵਜੇ  ਵੈਲਿਡਿਕਸ਼ਨ ਸਰਮਨੀ ਕਰਵਾਈ ਜਾਵੇਗੀ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਰਾਜਾ ਉਂ ਸੁਬਰਾਮਨੀ ਡਿਪਟੀ ਐੱਨ ਐੱਸ ਏ ਚੀਫ਼ ਮਿਲਟਰੀ ਐਡਵਾਈਜ਼ਰ ਸ਼ਿਰਕਤ ਕਰਨਗੇ।ਇਸ ਮੌਕੇ ਕੋਚ ਦਵਿੰਦਰ ਸਿੰਘ ਟਫ਼ੀ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ,  ਕੈਸ਼ੀਅਰ ਜਗਰੂਪ ਸਿੰਘ ਸੂਬਾ ਬਰਾੜ, ਅਮਨਦੀਪ ਸਿੰਘ, ਜਸਇੰਦਰ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ, ਡਾਕਟਰ ਰਮਨਦੀਪ ਸਿੰਘ, ਜਸਵਿੰਦਰ ਸਿੰਘ ਕੁਲਾਰ, ਡੇਵਿਡ, ਆਦਿ ਨੇ ਬੋਸੀਆ ਇੰਡੀਆ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।ਫੋਟੋ: ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *