ਮਹਿਕਦੀਪ ਕੌਰ ਨੇ ਆਪਣੇ ਪਿੰਡ ਬੱਠੇ ਭੈਣੀ ਦਾ ਨਾ ਰੋਸ਼ਨ ਕੀਤਾ

Spread the love

 ਪੱਟੀ 4 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਮਹਿਕਦੀਪ ਕੌਰ (20) ਵਾਸੀ ਪਿੰਡ ਬੱਠੇ ਭੈਣੀ, ਜੋ ਕਿ ਅੰਮ੍ਰਿਤਸਰ ਖਾਲਸਾ ਕਾਲਜ ਯੂਨੀਵਰਸਿਟੀ ਵਿਖੇ ਬੀ.ਏ ਕਲਾਸ ਦੀ ਸਟੂਡੈਂਟ ਹੈ, ਨੇ ਚੰਡੀਗੜ੍ਹ ਵਿਖੇ ਹੋਏ ਰੋਇੰਗ ਖੇਡ ਦੇ, ਦੋ ਕਿਲੋਮੀਟਰ ਵਰਗ ਵਿਚ ਬਰੋਨਜ਼ ਅਤੇ ਪੰਜ ਕਿਲੋਮੀਟਰ ਵਿਚ ਬ੍ਰੋਨਜ਼ ਮੈਡਲ ਹਾਸਲ ਕਰਕੇ ਪਟੀ ਹਲਕੇ, ਆਪਣੇ ਪਿੰਡ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿਚ ਆਲ ਇੰਡੀਆ ਯੂਨੀਵਰਸਿਟੀ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਮੋਕੇ ਮਹਿਕਦੀਪ ਦੇ ਪਿੰਡ ਬੱਠੇ ਭੈਣੀ ਆਉਣ ਤੇ ਪਿੰਡ ਵਾਸੀਆਂ ਵੱਲੋਂ ਨੋਟਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਮਹਿਕਦੀਪ ਨੇ 20, 24 ਸਰਕਲ ਕਬੱਡੀ ਪਟਿਆਲਾ ਵਿਖੇ ਗੋਲਡ ਮੈਡਲ ਵੀ ਹਾਸਲ ਕੀਤਾ। ਇਸ ਮੌਕੇ ਮਹਿਕਦੀਪ ਕੋਰ ਵੱਲੋਂ ਬਰਾਉਨਜ਼ ਮੈਡਲ ਹਾਸਲ ਕਰਨ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਧਾਈ ਦਿੱਤੀ ਗਈ। ਇਸ ਮੌਕੇ ਮਹਿਕਦੀਪ ਦੇ ਪਿਤਾ ਪ੍ਰਮਜੀਤ ਸਿੰਘ, ਅਮਰ ਸਿੰਘ ਹੈਪੀ, ਗੁਰਭੇਜ ਸਿੰਘ ਪ੍ਰਧਾਨ, ਹੈਪੀ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ ਕਨੇਡਾ, ਨਿਸਾਨ ਸਿੰਘ, ਨਵਜੋਤ ਸਿੰਘ, ਹਰਦੀਪ ਸਿੰਘ, ਰਾਜਵਿੰਦਰ ਸਿੰਘ ਅਤੇ ਕੋਚ ਪਵਨ ਸਰ,ਹਾਜਰ ਸਨ।

  • Related Posts

    ਮੁੰਬਈ ’ਚ ਗੂੰਜਿਆ ਪੰਜਾਬ ਕ੍ਰਿਕਟ ਦਾ ਦਮ! ਮੀਤ ਹੇਅਰ ਦੀ ਅਗਵਾਈ ਹੇਠ ਪੀਸੀਏ ਦੀ ਬੀਸੀਸੀਆਈ ਨਾਲ ਅਹਿਮ ਬੈਠਕ—ਕ੍ਰਿਕਟ ਦੇ ਵਿਕਾਸ ਨੂੰ ਲੈ ਕੇ ਹੋਈ ਵਿਸਥਾਰਪੂਰਵਕ ਵਿਚਾਰ-ਚਰਚਾ ਸੌਰਵ ਗਾਂਗੁਲੀ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ਦੀ ਕੀਤੀ ਖ਼ਾਸ ਤਾਰੀਫ਼, ਕਿਹਾ—ਇਹ ਮੇਰੇ ਪਸੰਦੀਦਾ ਮੈਦਾਨਾਂ ਵਿੱਚੋਂ ਇੱਕ

    Spread the love

    Spread the loveਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *