ਆਧਾਰਸ਼ਿਲਾ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਰਸ਼ ਚੌਧਰੀ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ, ਅਸ਼ਵੀਰ ਸਿੰਘ ਨੇ ਵੀ ਦਿਖਾਇਆ ਵਧੀਆ ਜੌਹਰ

Spread the love
ਪੱਟੀ ਸਦੀਕ, 11 ਅਗਸਤ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿੱਚ ਬਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦੌਰਾਨ ਸਕੂਲ ਦੇ ਹੋਨਹਾਰ ਨਿਸ਼ਾਨੇਬਾਜ਼ ਅਰਸ਼ ਚੌਧਰੀ ਅਤੇ ਅਸ਼ਵੀਰ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਅਰਸ਼ ਚੌਧਰੀ ਨੇ ਆਪਣੀ ਨਿਸ਼ਾਨੇਬਾਜ਼ੀ ਦੇ ਦਮ ‘ਤੇ ਰਾਜ ਪੱਧਰੀ (ਸਟੇਟ ਲੈਵਲ) ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕਰ ਕੇ ਸਕੂਲ ਦਾ ਮਾਣ ਵਧਾਇਆ, ਜਦਕਿ ਅਸ਼ਵੀਰ ਸਿੰਘ ਨੇ ਵੀ ਬਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕੀ ਕਮੇਟੀ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *