ਏਅਰ ਫੋਰਸ ਅਕੈਡਮੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਮਹਿਕਪ੍ਰੀਤ ਕੌਰ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਸਨਮਾਨ

Spread the love
ਨੂਰਪੁਰ ਬੇਦੀ, 8 ਜੂਨ ਦਲਜੀਤ ਚਨੌਲੀ : ਰੂਪਨਗਰ ਜ਼ਿਲ੍ਹੇ ਦੇ ਪਿੰਡ ਪਪਰਾਲੀ ਦੀ ਰਹਿਣ ਵਾਲੀ ਮਹਿਕਪ੍ਰੀਤ ਕੌਰ, ਜਿਸ ਨੇ ਭਾਰਤੀ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਆਲ ਇੰਡੀਆ ਪਹਿਲਾ ਸਥਾਨ  ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੂਰਪੁਰਬੇਦੀ ਦੇ ਪਿੰਡ ਬੜਵਾ ਵਿਖੇ ਆਯੋਜਿਤ ਇੱਕ ਵਿਸ਼ਾਲ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਮਾਈ ਭਾਗੋ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਮਹਿਕਪ੍ਰੀਤ ਕੌਰ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਉਸ ਦੀ ਸ਼ਾਨਦਾਰ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹਿਕਪ੍ਰੀਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਧੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਜੇਕਰ ਉਨ੍ਹਾਂ ਨੂੰ ਸਹੀ ਮੌਕੇ ਅਤੇ ਮਾਰਗਦਰਸ਼ਨ ਮਿਲੇ ਤਾਂ ਉਹ ਦੇਸ਼ ਦੀਆਂ ਸਭ ਤੋਂ ਉੱਚੀਆਂ ਪ੍ਰਾਪਤੀਆਂ ਹਾਸਲ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਕਪ੍ਰੀਤ ਕੌਰ ਦੀ ਇਹ ਉਪਲਬਧੀ ਸਿਰਫ਼ ਉਸਦੇ ਪਰਿਵਾਰ ਲਈ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇੱਕ ਕਿਸਾਨ ਪਰਿਵਾਰ ਦੀ ਧੀ ਵੱਲੋਂ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨਾ ਲੱਖਾਂ ਨੌਜਵਾਨਾਂ, ਖ਼ਾਸ ਕਰਕੇ ਪਿੰਡਾਂ ਦੀਆਂ ਧੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਧੀਆਂ ਪੰਜਾਬ ਦੀ ਅਸਲ ਤਾਕਤ ਹਨ, ਜੋ ਆਪਣੇ ਜਜ਼ਬੇ, ਮਿਹਨਤ ਅਤੇ ਲਗਨ ਨਾਲ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀਆਂ ਹਨ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੀ ਮਹਿਤਪ੍ਰੀਤ ਕੌਰ ਦੀ ਇਸ ਉਪਲਬਧੀ ਦੀ ਜ਼ੋਰਦਾਰ ਪ੍ਰਸ਼ੰਸਾ ਕੀਤੀ। ਜ਼ਿਕਰਯੋਗ ਹੈ ਕਿ ਮਹਿਕਪ੍ਰੀਤ ਕੌਰ, ਕਿਸਾਨ ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ ਅਤੇ ਉਸ ਨੇ ਮੋਹਾਲੀ ਸਥਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਸਿਖਲਾਈ ਪ੍ਰਾਪਤ ਕੀਤੀ। ਉਸ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਆਲ ਇੰਡੀਆ ਰੈਂਕ-1 ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਇਹ ਪ੍ਰਾਪਤੀ ਰਾਜ ਦੀਆਂ ਧੀਆਂ ਲਈ ਇੱਕ ਨਵਾਂ ਮਾਪਦੰਡ ਸਥਾਪਿਤ ਕਰਦੀ ਹੈ ਅਤੇ ਸਾਬਤ ਕਰਦੀ ਹੈ ਕਿ ਪੰਜਾਬ ਦੀਆਂ ਬੇਟੀਆਂ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਫੋਟੋ ਕੈਪਸ਼ਨ: ਮਹਿਕਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ
  • Related Posts

    ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵੱਲੋਂ ਅੰਡਰ 14 ਅੰਡਰ 16 ਕ੍ਰਿਕਟ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

    Spread the love

    Spread the love ਕਪੂਰਥਲਾ, 9 ਜੂਨ ( ਕੌੜਾ )-  ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ  ਅੰਡਰ 14 ਅੰਡਰ 16 ਕ੍ਰਿਕਟ ਟੂਰਨਾਮੈਂਟ 11 ਜੂਨ ਤੋਂ 15…

    ਅਬੋਹਰ ਦੇ ਜੂਡੋ ਸਮਰ ਕੈਂਪ ਵਿੱਚ ਪਹੁੰਚੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੱਧੂ ਕਾਂਗਰਸ   ਬੱਚਿਆਂ ਦੇ ਹੁਨਰ ਅਤੇ ਕੋਚ ਕੁਲਦੀਪ ਸੋਨੀ ਦੇ ਯਤਨਾਂ ਦੀ ਕੀਤੀ ਸ਼ਲਾਘਾ

    Spread the love

    Spread the loveਪੱਟੀ ਸਦੀਕ, 9 ਜੂਨ (ਬਲਕਰਨ ਸਿੰਘ ਮਸ਼ਾਲ)- ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਅਬੋਹਰ ਵਿਖੇ ਲਗਾਏ ਗਏ ਵਿਸ਼ੇਸ਼ ‘ਜੂਡੋ ਸਮਰ ਕੈਂਪ’ ਵਿੱਚ ਅੱਜ ਜ਼ਿਲ੍ਹਾ ਪ੍ਰਧਾਨ…

    Leave a Reply

    Your email address will not be published. Required fields are marked *