ਜ਼ਿਲ੍ਹਾ ਪੱਧਰੀ ਖੇਡਾਂ ’ਚ ਐਚਐਸਐਨ ਸਕੂਲ ਆਫ਼ ਐਮੀਨੈਂਸ ਜੈਤੋ ਦਾ ਸ਼ਾਨਦਾਰ ਪ੍ਰਦਰਸ਼ਨ ਖੋ-ਖੋ ’ਚ ਜ਼ਿਲ੍ਹੇ ’ਚੋਂ ਦੂਜਾ ਸਥਾਨ, ਪੰਜ ਖਿਡਾਰੀ ਰਾਜ ਪੱਧਰ ਲਈ ਚੁਣੇ

Spread the love
ਜੈਤੋ, 1 ਸਤੰਬਰ (ਮਨਜੀਤ ਸਿੰਘ ਢੱਲਾ): ਫ਼ਰੀਦਕੋਟ ਵਿਖੇ ਕਰਵਾਈਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਐਚਐਸਐਨ ਸਕੂਲ ਆਫ਼ ਐਮੀਨੈਂਸ ਜੈਤੋ ਦੀ ਅੰਡਰ-19 ਲੜਕਿਆਂ ਦੀ ਖੋ-ਖੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ।ਸਕੂਲ ਦੇ ਡੀਪੀਈ ਸ੍ਰੀ ਸੁਖਬੀਰ ਸਿੰਘ ਅਤੇ ਫਿਜ਼ੀਕਲ ਐਜੂਕੇਸ਼ਨ ਲੈਕਚਰਾਰ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਖਿਡਾਰੀਆਂ ਨੇ ਪੂਰੀ ਮਿਹਨਤ ਅਤੇ ਜਜ਼ਬੇ ਨਾਲ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੁਖੀ ਸ੍ਰੀਮਤੀ ਅਮਰਜੀਤ ਕੌਰ ਨੇ ਸਮੂਹ ਸਟਾਫ਼ ਅਤੇ ਖੋ-ਖੋ ਟੀਮ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *