ਨਹਿਰੂ ਸਟੇਡੀਅਮ ਵਿਖੇ ਮੁਕਾਬਲੇ ਜਾਰੀ

Spread the love

ਰਾਜ ਪੱਧਰੀ ਖੇਡਾਂ ਦੇ ਅੱਜ ਪੰਜਵੇਂ ਦਿਨ ਆਰ.ਟੀ.ਆਈ ਕਮਿਸ਼ਨਰ ਨੇ ਕੀਤੀ ਸ਼ਿਰਕਤ

ਫ਼ਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ)  ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ  ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਆਰ ਸੈਕੰਡਰੀ ਸਕੂਲ ਫਰੀਦਕੋਟ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਖੇਡਾਂ ਦੇ ਅੱਜ ਪੰਜਵੇਂ ਦਿਨ ਮੌਕੇ ਸ. ਸੰਦੀਪ ਸਿੰਘ ਧਾਲੀਵਾਲ ਆਰ.ਟੀ.ਆਈ ਕਮਿਸ਼ਨਰ ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਸ. ਸੰਦੀਪ ਸਿੰਘ ਧਾਲੀਵਾਲ ਨੇ ਖਿਡਾਰੀਆ ਦੀ ਹੌਂਸਲਾ ਅਫਜਾਈ ਕੀਤੀ । ਉਨ੍ਹਾਂ ਕਿਹਾ ਕਿ ਖਿਡਾਰੀ ਹੋਰ ਮਿਹਨਤ ਕਰਕੇ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਰੌਂਸ਼ਨ ਕਰ ਸਕਦੇ ਹਨ।ਇਸ ਮੌਕੇ ਸ਼੍ਰੀ ਦਰਸ਼ਨਪਾਲ ਸ਼ਰਮਾ ਹੈਂਡਬਾਲ ਕੋਚ ਫਰੀਦਕੋਟ ਨੇ ਮੰਚ-ਸੰਚਾਲਕ ਦੀ ਭੂਮਿਕਾ ਨਿਭਾਈ। ਸ. ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਇਹ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਆਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਈਆ ਜਾ ਰਹੀਆਂ ਹਨ। ਅੱਜ ਹੋਈਆਂ ਖੇਡਾ ਦੇ ਮੁਕਾਬਲਿਆਂ  ਵਿੱਚ  ਗੇਮ ਬਾਸਕਿਟਬਾਲ ਵਿੱਚ ਅੰ.21 (ਲੜਕਿਆਂ) ਦੇ ਫਾਈਨਲ ਮੁਕਾਬਲਿਆ ਵਿੱਚ ਲੁਧਿਆਣਾ  ਨੇ ਪਹਿਲੇ ਸਥਾਨ, ਜਲੰਧਰ ਨੇ ਦੂਸਰਾ ਸਥਾਨ ਅਤੇ ਪਟਿਆਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ । ਇਸ ਮੌਕੇ ਵੱਖ-ਵੱਖ

ਜਿਲ੍ਹਿਆ ਦੇ ਕੋਚਿਜ, ਦਫਤਰੀ ਸਟਾਫ, ਸਿੱਖਿਆ ਵਿਭਾਗ ਤੋ ਆਏ ਵੱਖ-ਵੱਖ ਸਕੂਲਾ ਦੇ ਡੀ.ਪੀ.ਈ/ਪੀ.ਟੀ.ਆਈ ਟੀਚਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

  • Related Posts

    ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ

    Spread the love

    Spread the love -24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ…

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    Leave a Reply

    Your email address will not be published. Required fields are marked *