ਨੌਜਵਾਨ ਪੀੜ੍ਹੀ ਨੂੰ ਰਾਸ਼ਟਰ ਨਿਰਮਾਣ, ਸਮਾਜਿਕ ਜਾਗਰੂਕਤਾ ਅਤੇ ਹੁਨਰ ਵਿਕਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ – ਰੋਹਿਤ ਪ੍ਰਭਾਕਰ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਮਨਾਇਆ, ਡਰਾਇੰਗ ਮੁਕਾਬਲਿਆਂ ਦੇ ਜੇਤੂ ਸਨਮਾਨਿਤ

Spread the love
ਫਗਵਾੜਾ, 8 ਜੁਲਾਈ ( ਪ੍ਰੀਤ ਕੌਰ ਪ੍ਰੀਤੀ) : ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਮੇਰਾ ਯੁਵਾ ਭਾਰਤ ਕਪੂਰਥਲਾ ਦੇ ਸਹਿਯੋਗ ਨਾਲ ਸਭਾ ਵੱਲੋਂ ਸੰਚਾਲਿਤ ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰ ਸੇਵਾ, ਸਮਾਜਿਕ ਜਾਗਰੂਕਤਾ ਅਤੇ ਨੌਜਵਾਨਾਂ ਦੇ ਚਰਿੱਤਰ ਨਿਰਮਾਣ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸਮਾਜਿਕ ਸਮਰਸਤਾ, ਪ੍ਰਾਂਤ ਟੋਲੀ ਮੈਂਬਰ ਰੋਹਿਤ ਪ੍ਰਭਾਕਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਦੇਸ਼ਭਗਤੀ, ਰਾਸ਼ਟਰੀ ਏਕਤਾ ਅਤੇ ਨਿਸ਼ਕਾਮ ਸੇਵਾ ਦੀ ਪ੍ਰੇਰਣਾ ਦਿੰਦਾ ਹੈ। ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖ ਲੈ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਨੌਜਵਾਨ ਹੀ ਆਤਮਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਹਨ ਅਤੇ ਇਸ ਤਰ੍ਹਾਂ ਦੇ ਸਮਾਜਿਕ ਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੇ ਹਨ।ਇਸ ਮੌਕੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਕਿੱਤਾ ਸਿੱਖ ਰਹੀਆਂ ਸਿੱਖਿਆਰਥਣਾਂ ਲਈ ਨਸ਼ਾ ਮੁਕਤੀ, ਵਾਤਾਵਰਣ ਸੰਭਾਲ ਅਤੇ ਭਰੂਣ ਹੱਤਿਆ ਰੋਕਥਾਮ ਵਿਸ਼ਿਆਂ ‘ਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਆਪਣੇ ਚਿੱਤਰਾਂ ਰਾਹੀਂ ਸਮਾਜ ਨੂੰ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ। ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਿੱਖਿਆਰਥਣਾਂ ਨੂੰ ਮਹਿਮਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਭਾ ਦਾ ਉਦੇਸ਼ ਕੇਵਲ ਹੁਨਰ ਸਿਖਾਉਣਾ ਹੀ ਨਹੀਂ, ਸਗੋਂ ਸਮਾਜਿਕ ਕਦਰਾਂ-ਕੀਮਤਾਂ, ਰਾਸ਼ਟਰੀ ਚੇਤਨਾ ਅਤੇ ਮਨੁੱਖੀ ਸੇਵਾ ਦੀ ਭਾਵਨਾ ਨੂੰ ਵੀ ਪ੍ਰਫੁੱਲਤ ਕਰਨਾ ਹੈ। ਅਜਿਹੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਇਆ ਜਾਂਦਾ ਹੈ।ਇਸ ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸੇਵਾਮੁਕਤ ਐੱਸ.ਡੀ.ਓ. ਰਾਜ ਸੰਧੂ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ।ਇਸ ਮੌਕੇ ਮੈਨੇਜਰ ਜਗਜੀਤ ਸੇਠ, ਰਣਜੀਤ ਸਿੰਘ ਬੇਦੀ, ਗੁਲਸ਼ਨ ਕਪੂਰ, ਮੈਡਮ ਆਸ਼ੂ ਬੱਗਾ, ਮੈਡਮ ਸੁੱਖਪ੍ਰੀਤ ਕੌਰ, ਮੈਡਮ ਨਵਜੋਤ ਕੌਰ, ਮੈਡਮ ਖੁਸ਼ੀ ਰਾਣਾ , ਪ੍ਰੀਤੀ, ਮੁਸਕਾਨ, ਗੁਰਪ੍ਰੀਤ, ਅਰਾਧਨਾ, ਅਨਮੋਲ, ਰਿਆ, ਨੇਹਾ, ਨਿਸ਼ਾ, ਰਜਨੀ, ਰੁਪਿੰਦਰ, ਸ਼ਿਵਾਨੀ, ਹਰਸ਼, ਦਿਵਯਾ, ਸਮੇਤ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ, ਸਿੱਖਿਆਰਥਣਾਂ ਅਤੇ ਪਤਵੰਤੇ ਹਾਜ਼ਰ ਸਨ।
  • Related Posts

    ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ 

    Spread the love

    Spread the love ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ   ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ…

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    Leave a Reply

    Your email address will not be published. Required fields are marked *