ਪੰਜਾਬ ਨੂੰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਮਿਲਣਾ ਵਿਸ਼ੇਸ ਉਪਰਾਲਾ : ਮੱਟੂ 

Spread the love
 ਅੰਮ੍ਰਿਤਸਰ, 27 ਮਾਰਚ  (ਮਨਜੀਤ ਸਿੰਘ ਸ਼ੇਰਗਿੱਲ )    ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਅਤੇ ਪ੍ਰਸਿੱਧ ਖੇਡ ਪ੍ਰੋਮੋਟਰ ਗੁਰਿੰਦਰ ਸਿੰਘ ਮੱਟੂ ਨੇ ਪੰਜਾਬ ਨੂੰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਮੌਕਾ ਮਿਲਣ ਤੇ ਪੰਜਾਬ ਸਰਕਾਰ ਦਾ ਸਫਲ ਉਪਰਾਲਾ ਦੱਸਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਹਾਕੀ ਨੂੰ ਨੌਜਵਾਨ ਪੀੜ੍ਹੀ ਨਾਲ ਜੋੜ ਕੇ ਇਸ ਦੀ ਲੋਕਪ੍ਰਿਅਤਾ ਨੂੰ ਹੋਰ ਵਧਾਉਣ ਲਈ ਬਹੁਤ ਹੀ ਉਤਸ਼ਾਹਿਤ ਕਦਮ ਹੈ।ਇਸ ਦੇ ਨਾਲ ਪੰਜਾਬ ਦੀ ਹਾਕੀ ਦੀ ਚਮਕ ਪੂਰੇ ਵਿਸ਼ਵ ਦੇ ਵਿਚ ਵਧੇਗੀ। ਪੰਜਾਬ ਦੇ ਮੁੱਖ ਮੰਤਰੀ ਸ਼. ਭਗਵੰਤ ਸਿੰਘ ਮਾਨ ਵਲੋਂ ਕੀਤੇ ਗਏ ਐਲਾਨ ਦਾ ਕਲੱਬ ਦੇ ਸਮੂਹ ਮੈਂਬਰਾਂ ਨੇ ਭਰਵਾਂ ਸਵਾਗਤ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਪੰਜਾਬ ਨੂੰ ਮਿਲਣਾ ਬਹੁਤ ਹੀ ਸ਼ੁਭ ਸ਼ਗਨ ਹੈ। ਸਾਰੇ ਪੰਜਾਬੀ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਗੋ ਬਾਗ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਖਾਸ ਕਰਕੇ ਹਾਕੀ ਖਿਡਾਰੀਆਂ ਤੇ ਖੇਡ ਨਾਲ ਪਿਆਰ ਕਰਦੇ ਹਨ ਤੇ ਉਨ੍ਹਾਂ ਨੇ ਪੰਜਾਬ ਦੇ ਹਾਕੀ ਸਰੀਆਂ ਨੂੰ ਚੰਗੀਆਂ ਨੌਕਰੀਆਂ ਵੀ ਦਿੱਤੀਆਂ ਤੇ ਹੁਣ ਹਾਕੀ ਦਾ ਸਭ ਤੋਂ ਵੱਡਾ ਏਸ਼ੀਅਨ ਦਾ ਆਯੋਜਨ ਕੀਤਾ ਹੈ ਜਿਸ ਤਰੀਕੇ ਨਾਲ ਪੰਜਾਬ ਸਰਕਾਰ ਇਸ ਵੇਲੇ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਨਾਲ ਸੂਬੇ ਦੇ ਹਾਕੀ ਨੂੰ ਨਵੀ ਦਿਸ਼ਾ ਅੱਜ ਪੰਜਾਬੀ ਖਿਡਾਰੀ ਭਾਰਤੀ ਹਾਕੀ ਟੀਮ ਦੇ ਵਿਚ ਖੇਡ ਰਹੇ ਹਨ, ਪਰ ਪੰਜਾਬ ਨੂੰ ਕਿਸੇ ਵੱਡੇ ਹਾਕੀ ਟੂਰਨਾਮੈਂਟ ਦਾ ਮਿਲਣਾ ਬਹੁਤ ਹੀ ਵਧੀਆ ਗੱਲ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੀ ਹਾਕੀ ਨੂੰ ਹੋਰ ਉਤਸ਼ਾਹ ਮਿਲੇਗਾ ਤੇ ਪੰਜਾਬ ਦੀ ਹਾਕੀ ਹੋਰ ਬੁਲੰਦੀਆਂ ਨੂੰ ਛਹੇਗੀ ਤੇ ਇਸ ਖੇਡਾਂ ਦੇ ਵੱਡੇ ਆਯੋਜਨ ਨਾਲ ਹੁਣ ਹਾਕੀ ਇੰਡੀਆ ਦੇ ਵੀ ਪੰਜਾਬ ‘ਤੇ ਨਜ਼ਰ ਸਵੱਲੀ ਹੋਈ ਹੈ।
  • Related Posts

    ਸਾਲ 2026-27 ਦੇ ਸ਼ੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲ 14, 17, 19 ਸਾਲ ਦੇ ਖਿਡਾਰੀਆਂ ਦੇ ਟਰਾਇਲ ਕੱਲ 

    Spread the love

    Spread the loveਅੰਮ੍ਰਿਤਸਰ 4 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ) ਖੇਡ ਵਿਭਾਗ ਪੰਜਾਬ ਵੱਲੋ ਸਾਲ 2026-2027 ਦੇ ਸ਼ੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਜ (ਡੇ-ਸਕਾਲਰ) ਵਿੱਚ ਅੰਡਰ-14, 17 ਅਤੇ 19 ਸਾਲ ਦੇ ਹੋਣਹਾਰ ਖਿਡਾਰੀਆਂ…

    4 ਅਪ੍ਰੈਲ 2026 ਨੂੰ ਹੋਵੇਗੀ ਬਠਿੰਡੇ ਜਿਲ੍ਹੇ ਦੀ ਰਗਬੀ ਚੈਂਪੀਅਨਸ਼ਿਪ 

    Spread the love

    Spread the love ਰਾਮੇਆਣਾ  2 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ ) ਰਗਬੀ ਐਸੋਸੀਏਸ਼ਨ ਬਠਿੰਡਾ ਦੇ ਜਨਰਲ ਸੈਕਟਰੀ ਜਸ਼ਨਦੀਪ ਸਿੰਘ ਨਾਲ ਗੱਲ ਕਰਦੇ ਹੋਏ, ਉਹਨਾਂ ਨੇ ਦੱਸਿਆ ਕਿ ਰਗਬੀ ਖੇਡ ਨੂੰ…

    Leave a Reply

    Your email address will not be published. Required fields are marked *