ਬਠਿੰਡਾ ਵਿਖੇ ਕਰਵਾਈ ਗਈ 16ਵੀਂ ਪੰਜਾਬ ਰੋਇੰਗ ਚੈਂਪੀਅਨਸ਼ਿਪ ‘ਚ ਗੋਲਡ ਮੈਡਲਿਸਟ ਬਬਨਦੀਪ ਸਿੰਘ ਦਾ ਗ੍ਰਾਮ ਪੰਚਾਇਤ ਤੇ ਯੂਥ ਕਲੱਬ ਨੇ ਕੀਤਾ ਸਨਮਾਨ

Spread the love

ਰੂਪਨਗਰ, 6 ਅਪ੍ਰੈਲ:   ਦਲਜੀਤ ਚਨੌਲੀ ਬਠਿੰਡਾ ਵਿਖੇ ਕਰਵਾਈ ਗਈ 16ਵੀਂ ਪੰਜਾਬ ਰੋਇੰਗ ਚੈਂਪੀਅਨਸ਼ਿਪ ਵਿੱਚ ਰੂਪਨਗਰ ਨੇੜਲੇ ਪਿੰਡ ਖੁਆਸਪੁਰਾ ਦੇ ਨੌਜਵਾਨ ਬਬਨਦੀਪ ਸਿੰਘ ਨੇ ਰੋਇੰਗ ਦੀ ਖੇਡ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜਿਸ ਦਾ ਅੱਜ ਸਮੂਹ ਗ੍ਰਾਮ ਪੰਚਾਇਤ ਪਿੰਡ ਖੁਆਸਪੁਰਾ ਤੇ ਅਕਾਲ ਸਹਾਇ ਯੂਥ ਕਲੱਬ ਪਿੰਡ ਖੁਆਸਪੁਰਾ ਵੱਲੋਂ ਇਸ ਹੋਣਹਾਰ ਖਿਡਾਰੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਰਪੰਚ ਸਰਬਜੀਤ ਕੌਰ ਨੇ ਕਿਹਾ ਕਿ ਨੌਜਵਾਨ ਬਬਨਦੀਪ ਸਿੰਘ ਨੇ ਇਸ ਉਪਲਬਧੀ ਨਾਲ ਨਾ ਸਿਰਫ਼ ਆਪਣੇ ਪਿੰਡ ਬਲਕਿ ਰੂਪਨਗਰ ਜ਼ਿਲ੍ਹੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਪਿੰਡ ਤੇ ਇਲਾਕੇ ਦੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾਸ੍ਰੋਤ ਬਣਿਆ ਹੈ। ਉਨ੍ਹਾਂ ਹੋਰਨਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕਰਨ, ਬੇਸ਼ੱਕ ਬੱਚਾ ਕਿਸੇ ਵੀ ਖੇਡ ਵੱਲ ਰੁਚੀ ਰੱਖਦਾ ਹੋਵੇ ਉਸਨੂੰ ਪਸੰਦੀਦਾ ਖੇਡ ਵਿੱਚ ਭੇਜਿਆ ਜਾਵੇ ਤਾਂ ਜੋ ਬੱਚੇ ਦਾ ਸਰਵਪੱਖੀ ਵਿਕਾਸ ਹੋ ਸਕੇ।ਇਸ ਮੌਕੇ ਮੌਜ਼ੂਦ ਹੋਰਨਾਂ ਪਿੰਡ ਵਾਸੀਆਂ ਵੱਲੋਂ ਵੀ ਬਬਨਦੀਪ ਸਿੰਘ ਦੇ ਭਵਿੱਖ ਲਈ ਅਤੇ ਇਸ ਖੇਡ ਵਿੱਚ ਹੋਰ ਵੀ ਸਫਲਤਾਵਾਂ ਪ੍ਰਾਪਤ ਕਰਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੀ, ਰੁਪਿੰਦਰ ਸਿੰਘ ਰੂਪਾ, ਅਕਾਲ ਸਹਾਇ ਯੂਥ ਕਲੱਬ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਪੰਚ ਹਰਮਿੰਦਰ ਸਿੰਘ ਰਾਜਾ, ਪੰਚ ਖੁਸ਼ਹਾਲ ਸਿੰਘ, ਪੰਚ ਸੁਰਿੰਦਰ ਕੌਰ, ਪੰਚ ਦਵਿੰਦਰ ਸਿੰਘ, ਪੰਚ ਮਨਜੀਤ ਕੌਰ, ਹੁਸਨਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਅਮਨੀਤ ਸਿੰਘ, ਹਰਪ੍ਰੀਤ ਸਿੰਘ ਸੋਨੀ, ਗੁਰਜਿੰਦਰ ਸਿੰਘ, ਸੁਰਜੀਤ ਸਿੰਘ, ਹਰਮਨਦੀਪ ਸਿੰਘ, ਹਰਪਾਲ ਸਿੰਘ, ਕੁਲਬੀਰ ਸਿੰਘ ਸਾਬਕਾ ਪੰਚ, ਰਣਧੀਰ ਸਿੰਘ ਸਾਬਕਾ ਪੰਚ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਹੰਸ ਰਾਜ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ।

  • Related Posts

    ਮੁੰਬਈ ’ਚ ਗੂੰਜਿਆ ਪੰਜਾਬ ਕ੍ਰਿਕਟ ਦਾ ਦਮ! ਮੀਤ ਹੇਅਰ ਦੀ ਅਗਵਾਈ ਹੇਠ ਪੀਸੀਏ ਦੀ ਬੀਸੀਸੀਆਈ ਨਾਲ ਅਹਿਮ ਬੈਠਕ—ਕ੍ਰਿਕਟ ਦੇ ਵਿਕਾਸ ਨੂੰ ਲੈ ਕੇ ਹੋਈ ਵਿਸਥਾਰਪੂਰਵਕ ਵਿਚਾਰ-ਚਰਚਾ ਸੌਰਵ ਗਾਂਗੁਲੀ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ਦੀ ਕੀਤੀ ਖ਼ਾਸ ਤਾਰੀਫ਼, ਕਿਹਾ—ਇਹ ਮੇਰੇ ਪਸੰਦੀਦਾ ਮੈਦਾਨਾਂ ਵਿੱਚੋਂ ਇੱਕ

    Spread the love

    Spread the loveਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *