ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਚ ਖੇਡਾਂ ਦੇ  ਨਿਰਮਾਣ ਕਾਰਜਾਂ ਦੀ ਸ਼ੁਰੂਆਤ  ਸਿੰਥੈਟਿਕ ਜੋਗਿੰਗ ਟਰੈਕ, ਬੈਡਮਿੰਟਨ, ਬਾਸਕਟਬਾਲ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਨਾਲ ਲੈਸ ਹੋਵੇਗਾ ਪਾਰਕ – ਵਿਧਾਇਕਾ ਜੀਵਨਜੋਤ ਕੌਰ  ਵਾਰਡ ਨੰਬਰ 35 ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪਹਿਲ: ਵਿਧਾਇਕਾ

Spread the love
ਅੰਮ੍ਰਿਤਸਰ, 20 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ   )=ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਇਸ ਪਾਰਕ ਨੂੰ ਪੰਜਾਬ ਪੱਧਰ ਦੀਆਂ ਖੇਡ ਸਹੂਲਤਾਂ ਦੇ ਮਿਆਰ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤਹਿਤ ਇੱਥੇ ਸਿੰਥੈਟਿਕ ਜੋਗਿੰਗ ਟਰੈਕ, ਐਕ੍ਰੀਲਿਕ ਲੇਅਰਸ ਵਾਲਾ ਬੈਡਮਿੰਟਨ ਕੋਰਟ, ਬਾਸਕਟਬਾਲ ਕੋਰਟ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਨੌਜਵਾਨਾਂ, ਬੱਚਿਆਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਇਲਾਕੇ ਵਿੱਚ ਲੋਕਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਹਿਰਾਂ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਪਾਰਕ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।ਵਿਧਾਇਕਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੰਬਰ 35 ਦੀ ਨੁਹਾਰ ਬਦਲਣਾ ਅਤੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਸਮੇਂ ਸਿਰ ਉਪਲਬਧ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *