ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵੱਲੋਂ ਅੰਡਰ 14 ਅੰਡਰ 16 ਕ੍ਰਿਕਟ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

Spread the love

ਕਪੂਰਥਲਾ, 9 ਜੂਨ ( ਕੌੜਾ )-  ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ  ਅੰਡਰ 14 ਅੰਡਰ 16 ਕ੍ਰਿਕਟ ਟੂਰਨਾਮੈਂਟ 11 ਜੂਨ ਤੋਂ 15 ਜੂਨ ਤੱਕ ਅਕਾਲ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਕਲੱਬ ਦੇ ਸੰਚਾਲਕ ਮਾਸਟਰ ਨਰੇਸ਼ ਕੋਹਲੀ ਨੇ ਦੱਸਿਆ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਖੇਡਾਂ ਨਾਲ ਜੋੜਨ ਲਈ ਇੱਕ ਵਿਸ਼ੇਸ਼ ਉਪਰਾਲਾ ਕਲੱਬ ਵੱਲੋਂ ਕੀਤਾ ਜਾ ਰਿਹਾ ਹੈ 11 ਜੂਨ ਤੋਂ 15 ਜੂਨ ਤੱਕ ਕ੍ਰਿਕਟ ਟੂਰਨਾਮੈਂਟ ਵਿੱਚ ਪੰਜਾਬ ਦੀਆ ਅੰਡਰ 14 ਦੀਆਂ ਅੱਠ ਅਤੇ ਅੰਡਰ 16 ਦੀਆਂ ਅੱਠ ਟੀਮਾਂ ਭਾਗ ਲੈ ਰਹੀਆਂ ਹਨ ਇਸ ਟੂਰਨਾਮੈਂਟ ਵਿੱਚ ਵੱਖ ਵੱਖ ਕ੍ਰਿਕਟ ਅਕੈਡਮੀ ਦੇ ਬੱਚੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ ਇਸ ਟੂਰਨਾਮੈਂਟ ਵਿੱਚ ਮੈਚ ਲੈਦਰ ਦੀ ਗੇਂਦ ਨਾਲ ਹੋਣਗੇ ਟੂਰਨਾਮੈਂਟ ਵਿੱਚ ਬੱਚਿਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਜਾਵੇਗੀ ਕਲੱਬ ਦੇ ਚੇਅਰਮੈਨ ਸੁਖਦੇਵ ਸਿੰਘ ਜੱਜ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਜਨਰਲ ਸਕੱਤਰ ਰਣਜੀਤ ਸਿੰਘ ਸੈਣੀ ਨੇ ਦੱਸਿਆ ਕਿ ਬੱਚਿਆਂ ਨੂੰ  ਰਿਫਰੈਸ਼ਮੈਂਟ ਅਤੇ ਇਨਾਮਾ ਦੀ ਵੰਡ ਕੀਤੀ ਜਾਵੇਗੀ। ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹੈ ਤਾਂ ਜੋ ਨੌਜਵਾਨ ਬੱਚੇ ਆਪਣੇ ਸਿਹਤ ਤੰਦਰੁਸਤ ਰੱਖਣ ਟੀਮਾਂ ਦੇ ਰਹਿਣ ਦਾ ਪ੍ਰਬੰਧ ਗੁਰਦੁਆਰਾ ਬੇਰ ਸਾਹਿਬ ਵਿਖੇ ਕੀਤਾ ਜਾਵੇਗਾ ਇਸ ਟੂਰਨਾਮੈਂਟ ਵਿੱਚ ਅੰਪਾਇਰ ਦੀ ਭੂਮਿਕਾ ਪ੍ਰਤਾਪ ਸਿੰਘ ਕਪੂਰਥਲਾ ਕੋਚ ਅਮਰਦੀਪ ਨਿਭਾਉਣਗੇ ਇਸ ਮੌਕੇ ਮਾਸਟਰ ਨਰੇਸ਼ ਕੋਹਲੀ ਚਤਰ ਸਿੰਘ ਰਣਜੀਤ ਸਿੰਘ ਸੈਣੀ ਯਸ਼ ਥਿੰਦ ਹਰਪ੍ਰੀਤ ਸਿੰਘ ਸੰਧੂ ਅੰਗਰੇਜ ਸਿੰਘ ਡੇਰਾ ਸੈਯਦਾ ਜਗਤਾਰ ਸਿੰਘ ਰਜੇਸ਼ ਕੁਮਾਰ ਰਾਜੂ ਮੁਕੇਸ਼ ਚੌਹਾਨ ਪਰਦੀਪ ਕੁਮਾਰ ਮੌਜੂਦ ਸਨ

  • Related Posts

    *ਵਾਲੀਬਾਲ ਮੁਕਾਬਲੇ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ* *ਰੂੜੇਕੇ ਕਲਾਂ ਅਤੇ ਬਡਬਰ ਟੀਮਾਂ ਨੇ ਵੱਖ ਵੱਖ ਸ਼੍ਰੇਣੀਆਂ ਵਿਚ ਬਾਜ਼ੀ ਮਾਰੀ*

    Spread the love

    Spread the loveਤਪਾ ਮੰਡੀ, 14 ਸਤੰਬਰ( ਗੋਲਡੀ ਵਿਆਸ)=ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਬਲਾਕ ਬਰਨਾਲਾ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ…

    ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

    Spread the love

    Spread the loveਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ…

    Leave a Reply

    Your email address will not be published. Required fields are marked *