ਐੱਸ ਡੀ ਕਾਲਜ ਵਿਖੇ ਅੰਤਰ ਕਾਲਜ ਨੈੱਟਬਾਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

Spread the love

ਬਰਨਾਲਾ, 6 ਅਪ੍ਰੈਲ (ਅੰਮ੍ਰਿਤਪਾਲ ਸਿੰਘ ਦੁੱਗ) – ਐੱਸ. ਡੀ. ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਨੈੱਟਬਾਲ (ਲੜਕੇ/ਲੜਕੀਆਂ) ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਗਏ। ਉਦਘਾਟਨੀ ਸਮਾਗਮ ਦਾ ਸ਼ੁਭ ਆਰੰਭ ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਐੱਸ. ਡੀ. ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਹਨਾਂ ਆਪਣੇ ਸੰਬੋਧਨ ਵਿੱਚ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਤਾਕੀਦ ਕਰਦਿਆਂ ਆਸ ਪ੍ਰਗਟਾਈ ਕਿ ਖਿਡਾਰੀ ਇਹਨਾਂ ਮੁਕਾਬਲਿਆਂ ਵਿਚ ਆਪਣਾ ਬਿਹਤਰੀਨ ਪ੍ਰਦਰਸ਼ਨ ਦੇਣਗੇ। ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਨੇ ਹਮੇਸ਼ਾ ਅਕਾਦਮਿਕ ਗਤੀਵਿਧੀਆਂ ਦੇ ਨਾਲ ਨਾਲ ਖੇਡਾਂ ਅਤੇ ਖਾਸ ਤੌਰ ’ਤੇ ਨੈੱਟਬਾਲ ਦੇ ਖੇਤਰ ਵਿਚ ਵੀ ਵੱਡੀਆਂ ਮੱਲਾਂ ਮਾਰੀਆਂ ਹਨ। ਡਾ. ਬਹਾਦਰ ਸਿੰਘ ਅਤੇ ਪ੍ਰੋ. ਜਸਵਿੰਦਰ ਕੌਰ ਦੀ ਅਗਵਾਈ ਵਿੱਚ ਲੀਗ ਆਧਾਰ ’ਤੇ ਹੋਏ ਇਹਨਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਦਾ ਮੁਜ਼ਾਹਰਾ ਕੀਤਾ। ਲੜਕਿਆਂ ਦੇ ਵਰਗ ਵਿਚ ਸਰਕਾਰੀ ਮਹਿੰਦਰਾ ਕਾਲਜ ਨੇ ਪਹਿਲਾ, ਮੇਜ਼ਬਾਨ ਐੱਸ. ਡੀ. ਕਾਲਜ ਨੇ ਦੂਸਰਾ, ਫਿਜ਼ੀਕਲ ਕਾਲਜ ਝੁਨੀਰ ਨੇ ਤੀਜਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਵਰਗ ਵਿਚ ਰਜਿੰਦਰਾ ਕਾਲਜ ਬਠਿੰਡਾ ਨੇ ਪਹਿਲਾ, ਐੱਸ. ਡੀ. ਕਾਲਜ ਬਰਨਾਲਾ ਨੇ ਦੂਸਰਾ ਅਤੇ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਗਗਨਦੀਪ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ, ਸੋਨੂ ਸਿੰਘ ਅਤੇ ਮਾਨਸੀ ਨੇ ਆਫੀਸ਼ੀਅਲਜ਼ ਦੀ ਭੂਮਿਕਾ ਨਿਭਾਈ। ਇਸ ਮੌਕੇ ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਤਪਨ ਕੁਮਾਰ ਸਾਹੂ, ਪ੍ਰੋ. ਗੌਰਵ ਸਿੰਗਲਾ, ਡਾ. ਮਨਜੀਤ ਸਿੰਘ, ਪ੍ਰੋ. ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

  • Related Posts

    20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਫਗਵਾੜਾ ਦੇ ਬੱਚਿਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ * 7 ਸੋਨ ਤਗਮਿਆਂ ਸਮੇਤ ਕੁੱਲ 20 ਮੈਡਲ ਜਿੱਤ ਕੇ ਸ਼ਹਿਰ ਦਾ ਨਾਮ ਕੀਤਾ ਰੌਸ਼ਨ

    Spread the love

    Spread the loveਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਕਪੂਰਥਲਾ ਵਿਖੇ ਆਯੋਜਿਤ 20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਫਗਵਾੜਾ ਦੇ ਆਰਿਅਨ ਫਾਈਟਰਜ਼ ਅਰੀਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ…

    ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਸੋਭੂਵਾਲ ਵਿਖੇ ‘ਏਰੀਆ ਯੂਥ ਅਲਾਇੰਸ’ ਵਲੋਂ ਕਰਵਾਈ ਸ਼ਾਨਦਾਰ ਐਥਲੇਟਿਕ ਮੀਟ ਵਿੱਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

    Spread the love

    Spread the love ਬਲਾਚੌਰ , 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):=ਨੌਜਵਾਨਾਂ ਨੂੰ ਪੜ੍ਹਾਈ ਅਤੇ ਖੇਡਾਂ ਨਾਲ ਜੋੜਨ ਲਈ ਸਰਗਰਮ ਸੰਸਥਾ “ਏਰੀਆ ਯੂਥ ਅਲਾਇੰਸ” ਵੱਲੋਂ ਪਿੰਡ ਸੋਭੂਵਾਲ ਵਿਖੇ ਵੱਖ-ਵੱਖ ਉਮਰ…

    Leave a Reply

    Your email address will not be published. Required fields are marked *