ਖ਼ਾਲਸਾ ਕਾਲਜ ਡੁਮੇਲੀ ਲੜਕੀਆਂ ਦੀ ਖੋ-ਖੋ ਟੀਮ ਨੇ ਮਾਰੀਆਂ ਮੱਲਾਂ:

Spread the love

ਫ਼ਗਵਾੜਾ 1 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਲੜਕੀਆਂ ਦੀ ਖੋ-ਖੋ ਟੀਮ ਨੇ ਪ੍ਰੋ.ਰਮਨਦੀਪ ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬੀ ਡਿਵੀਜ਼ਨ ਦੇ ਅੰਤਰ ਕਾਲਜ ਦੇ ਕਰਵਾਏ ਗਏ ਮੈਚਾਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਕਾਲਜ ਪਹੁੰਚਣ ‘ਤੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਇਹਨਾਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਟੀਮ ਨੇ ਪਹਿਲੇ ਅੰਤਰ ਕਾਲਜ ਦੇ ਕੁਆਲੀਫਾਈ ਮੁਕਾਬਲੇ ਵਿੱਚ ਬੀ.ਐਲ.ਐਮ.ਕਾਲਜ ਨਵਾਂ ਸ਼ਹਿਰ ਨੂੰ 5/9 ਨਾਲ ਹਰਾਇਆ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹੋਣ ਵਾਲੇ ਅੰਤਰ ਕਾਲਜ   ਲੀਗ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ।ਜਿਸ ਉਪਰੰਤ ਲੀਗ ਮੁਕਾਬਲਿਆਂ ਵਿੱਚ ਵੱਖ-ਵੱਖ ਟੀਮਾਂ ਨਾਲ ਮੈਚ ਖੇਡਦੇ ਹੋਏ ਕਾਲਜ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਖੋ-ਖੋ ਲੜਕੀਆਂ ਦੀ ਟੀਮ ਦੇ ਵਿੱਚ ਕੈਪਟਨ ਵਜੋਂ ਗੁਰਲੀਨ ਕੌਰ,ਰਨਦੀਪ ਕੌਰ, ਜੋਤੀ, ਜਸਵੀਨ,ਨਵਜੋਤ ਕੌਰ,ਕਿਰਨਪ੍ਰੀਤ ਕੌਰ,ਜਸਪ੍ਰੀਤ ਕੌਰ,ਬੀਨਾ ਕੌਰ, ਬਲਜਿੰਦਰ ਕੌਰ,ਅਨੁਪ੍ਰੀਤ ਕੌਰ,ਪੂਜਾ ਕੌਰ,ਸੰਦੀਪ ਕੌਰ ਦੁਆਰਾ ਭਾਗ ਲਿਆ ਗਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਗੁਰਨਾਮ ਸਿੰਘ ਰਸੂਲਪੁਰ ਜੀ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਅਗਲੇਰੀ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪ੍ਰੋ.ਰਮਨਦੀਪ,ਸ.ਸਤਨਾਮ ਸਿੰਘ,ਸ.ਕੰਵਲਜੀਤ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਮੈਂਬਰਾਨ ਅਤੇ ਵਿਦਿਆਰਥੀ ਹਾਜ਼ਰ ਸਨ।

  • Related Posts

    ਮੁੰਬਈ ’ਚ ਗੂੰਜਿਆ ਪੰਜਾਬ ਕ੍ਰਿਕਟ ਦਾ ਦਮ! ਮੀਤ ਹੇਅਰ ਦੀ ਅਗਵਾਈ ਹੇਠ ਪੀਸੀਏ ਦੀ ਬੀਸੀਸੀਆਈ ਨਾਲ ਅਹਿਮ ਬੈਠਕ—ਕ੍ਰਿਕਟ ਦੇ ਵਿਕਾਸ ਨੂੰ ਲੈ ਕੇ ਹੋਈ ਵਿਸਥਾਰਪੂਰਵਕ ਵਿਚਾਰ-ਚਰਚਾ ਸੌਰਵ ਗਾਂਗੁਲੀ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ਦੀ ਕੀਤੀ ਖ਼ਾਸ ਤਾਰੀਫ਼, ਕਿਹਾ—ਇਹ ਮੇਰੇ ਪਸੰਦੀਦਾ ਮੈਦਾਨਾਂ ਵਿੱਚੋਂ ਇੱਕ

    Spread the love

    Spread the loveਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *